For the best experience, open
https://m.punjabitribuneonline.com
on your mobile browser.
Advertisement

ਮੋਟਰਸਾਈਕਲ ਦੀ ਲਪੇਟ ਵਿੱਚ ਆ ਕੇ ਵਿਅਕਤੀ ਦੀ ਮੌਤ

07:21 AM Jun 24, 2024 IST
ਮੋਟਰਸਾਈਕਲ ਦੀ ਲਪੇਟ ਵਿੱਚ ਆ ਕੇ ਵਿਅਕਤੀ ਦੀ ਮੌਤ
Advertisement

ਪੱਤਰ ਪ੍ਰੇਰਕ
ਭਵਾਨੀਗੜ੍ਹ, 23 ਜੂਨ
ਇੱਥੋਂ ਨੇੜਲੇ ਪਿੰਡ ਨਾਗਰਾ ਵਿੱਚ ਮੈਰਿਜ ਪੈਲੇਸ ਦੇ ਬਾਹਰ ਖੜ੍ਹੇ ਪੈਲੇਸ ਮਾਲਕ ਦੇ ਪਿਤਾ ਨੂੰ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ। ਘਟਨਾ ’ਚ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਹਸਪਤਾਲ ’ਚ ਮੌਤ ਹੋ ਗਈ।
ਇਸ ਸਬੰਧੀ ਕੁਲਵਿੰਦਰ ਸਿੰਘ ਵਾਸੀ ਮਹਿਲਾਂ ਚੌਕ ਨੇ ਪੁਲੀਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ ਪਿੰਡ ਨਾਗਰਾ ਵਿੱਚ ਆਪਣੇ ਪਿਤਾ ਜ਼ੋਰਾ ਸਿੰਘ ਨਾਲ ਮੈਰਿਜ ਪੈਲੇਸ ਵਿੱਚ ਚੱਲ ਰਹੇ ਕੰਮ ਨੂੰ ਦੇਖਣ ਲਈ ਗਿਆ ਸੀ। ਇਸ ਦੌਰਾਨ ਉਹ ਆਪਣੇ ਪਿਤਾ ਨਾਲ ਪੈਲੇਸ ਦੇ ਗੇਟ ਦੇ ਬਾਹਰ ਖੜ੍ਹਾ ਸੀ ਤਾਂ ਅਚਾਨਕ ਇਕ ਮੋਟਰਸਾਈਕਲ ਸਵਾਰ ਨੇ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ। ਮੋਟਰਸਾਈਕਲ ਨਾਲ ਟਕਰਾ ਕੇ ਉਸ ਦੇ ਪਿਤਾ ਦੂਰ ਜਾ ਡਿੱਗੇ ਤੇ ਉਨ੍ਹਾਂ ਦੇ ਸਿਰ ਤੇ ਸਰੀਰ ’ਤੇ ਗੰਭੀਰ ਸੱਟਾਂ ਲੱਗੀਆਂ।
ਇਸ ਸਬੰਧੀ ਸ਼ਿਕਾਇਤਕਰਤਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਉਹ ਆਪਣੇ ਪਿਤਾ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਸੰਗਰੂਰ ਲੈ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਲਈ ਰੈਫਰ ਕਰ ਦਿੱਤਾ ਗਿਆ ਜਿੱਥੇ ਪਹੁੰਚਣ ’ਤੇ ਡਾਕਟਰ ਨੇ ਉਸ ਦੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਇਸ ਘਟਨਾ ਸਬੰਧੀ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Author Image

Advertisement