For the best experience, open
https://m.punjabitribuneonline.com
on your mobile browser.
Advertisement

ਕਰੇਨ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ

06:35 AM Apr 08, 2024 IST
ਕਰੇਨ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ
ਅਲੀਪੁਰ ਨੇੜੇ ਹਾਦਸੇ ਦੌਰਾਨ ਪਲਟੀ ਹੋਈ ਟਰਾਲੀ। -ਫੋਟੋ: ਜਗਮੋਹਨ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਅਪਰੈਲ
ਇੱਥੋਂ ਦੇ ਵਿਕਾਸ ਨਗਰ ਰੋਡ ’ਤੇ ਸਥਿਤ ਹੱਲੋਮਾਜਰਾ ਲਾਈਟ ਪੁਆਇੰਟ ’ਤੇ ਕਰੇਨ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਾਜਿੰਦਰ ਕੁਮਾਰ ਵਾਸੀ ਮੌਲੀ ਜੱਗਰਾਂ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਮੌਲੀ ਜੱਗਰਾਂ ਦਾ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਇਹ ਕੇਸ ਸੋਨੂੰ ਕੁਮਾਰ ਵਾਸੀ ਸੁੰਦਰ ਨਗਰ ਮੌਲੀ ਜੱਗਰਾਂ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਦੇ ਅੰਕਲ ਰਾਜਿੰਦਰ ਕੁਮਾਰ ਮੌਲੀ ਜੱਗਰਾਂ ਲਾਈਟ ਪੁਆਇੰਟ ਕੋਲੋਂ ਲੰਘ ਰਹੇ ਸਨ ਤਾਂ ਤੇਜ਼ ਰਫ਼ਤਾਰ ਕਰੇਨ ਚਾਲਕ ਟੱਕਰ ਮਾਰ ਕੇ ਫ਼ਰਾਰ ਹੋ ਗਿਆ। ਇਸ ਦੌਰਾਨ ਜ਼ਖ਼ਮੀ ਹਾਲਤ ਵਿੱਚ ਰਾਜਿੰਦਰ ਕੁਮਾਰ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਮੌਲੀ ਜੱਗਰਾਂ ਦੀ ਪੁਲੀਸ ਨੇ ਅਣਪਛਾਤੇ ਕਰੇਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ।

Advertisement

ਟਰੈਕਟਰ ਤੇ ਕਾਰ ਦੀ ਟੱਕਰ ਵਿੱਚ ਤਿੰਨ ਜ਼ਖ਼ਮੀ

ਘਨੌਲੀ (ਪੱਤਰ ਪ੍ਰੇਰਕ): ਇੱਥੇ ਕੌਮੀ ਮਾਰਗ 205 ’ਤੇ ਅੱਜ ਵਾਪਰੇ ਸੜਕ ਹਾਦਸੇ ਵਿੱਚ ਟਰੈਕਟਰ ਸਵਾਰ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ (ਐੱਸਐੱਸਐੱਫ) ਦੇ ਜਵਾਨਾਂ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਰੂਪਨਗਰ ਪਹੁੰਚਾਇਆ ਗਿਆ। ਐੱਸਐੱਸਐੱਫ ਟੀਮ ਇੰਚਾਰਜ ਸੀਤਾ ਰਾਮ ਨੇ ਦੱਸਿਆ ਕਿ ਤਿੰਨ ਵਿਅਕਤੀ ਟਰੈਕਟਰ-ਟਰਾਲੀ ’ਤੇ ਤੂੜੀ ਲੈ ਕੇ ਰੂਪਨਗਰ ਵਾਲੀ ਸਾਈਡ ਤੋਂ ਨਾਲਾਗੜ੍ਹ ਜਾ ਰਹੇ ਸਨ। ਜਦੋਂ ਉਹ ਸਾਹਿਲ ਢਾਬਾ ਅਲੀਪੁਰ ਨੇੜੇ ਪੁੱਜੇ ਤਾਂ ਪਿਛਿਉਂ ਆਈ ਤੇਜ਼ ਰਫਤਾਰ ਕਾਰ ਨੇ ਟਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਦੌਰਾਨ ਟਰੈਕਟਰ ਦਾ ਸੰਤੁਲਨ ਵਿਗੜ ਜਾਣ ਕਾਰਨ ਟਰੈਕਟਰ ਪਲਟ ਗਿਆ। ਟਰੈਕਟਰ ’ਤੇ ਬੈਠੇ ਤਿੰਨ ਵਿਅਕਤੀ ਬਲਜੀਤ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਦੇਸ ਰਾਜ ਪੁੱਤਰ ਧੰਨਾ ਸਿੰਘ ਅਤੇ ਸੁੱਖਾ ਪੁੱਤਰ ਜੀਤ ਸਿੰਘ ਵਾਸੀ ਪਿੰਡ ਡੂੰਮੇਵਾਲ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਫੋਰਸ ਵੱਲੋਂ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਉਣ ਅਤੇ ਹਾਦਸੇ ਕਾਰਨ ਬੰਦ ਹੋਇਆ ਰਸਤਾ ਖੁੱਲ੍ਹਵਾਉਣ ਉਪਰੰਤ ਅਗਲੇਰੀ ਕਾਰਵਾਈ ਲਈ ਪੁਲੀਸ ਚੌਕੀ ਘਨੌਲੀ ਨੂੰ ਸੂਚਿਤ ਕਰ ਦਿੱਤਾ ਗਿਆ। ਚੌਕੀ ਇੰਚਾਰਜ ਕਮਲ ਕਿਸ਼ੋਰ ਨੇ ਦੱਸਿਆ ਕਿ ਪੁਲੀਸ ਵੱਲੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਜ਼ਖ਼ਮੀਆਂ ਦੇ ਬਿਆਨ ਦਰਜ ਕਰਨ ਉਪਰੰਤ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement
Author Image

Advertisement
Advertisement
×