For the best experience, open
https://m.punjabitribuneonline.com
on your mobile browser.
Advertisement

ਪਿਕਅੱਪ ਗੱਡੀ ਅਤੇ ਮੋਟਰਸਾਈਕਲ ਟੱਕਰ ’ਚ ਇੱਕ ਵਿਅਕਤੀ ਦੀ ਮੌਤ

06:21 AM May 03, 2024 IST
ਪਿਕਅੱਪ ਗੱਡੀ ਅਤੇ ਮੋਟਰਸਾਈਕਲ ਟੱਕਰ ’ਚ ਇੱਕ ਵਿਅਕਤੀ ਦੀ ਮੌਤ
Advertisement

ਪੱਤਰ ਪ੍ਰੇਰਕ
ਮਾਨਸਾ, 2 ਮਈ
ਪਿੰਡ ਮਾਖਾ ’ਚ ਇੱਕ ਪਿਕਅੱਪ ਗੱਡੀ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ ਦੇ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਇਸ ਮਾਮਲੇ ’ਚ ਥਾਣਾ ਸਦਰ ਮਾਨਸਾ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਹੌਲਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਮੁਦੱਈ ਭਗਵਾਨ ਸਿੰਘ ਵਾਸੀ ਮਾਖਾ ਅਨੁਸਾਰ ਉਸ ਦਾ ਲੜਕਾ ਅਮਨਦੀਪ ਸਿੰਘ ਸ਼ਾਮ ਕਰੀਬ 5 ਵਜੇ ਘਰੋਂ ਆਪਣੇ ਮੋਟਰਸਾਈਕਲ ’ਤੇ ਮੁੱਖ ਰੋਡ ਵੱਲ ਆਇਆ ਸੀ ਜਿਸ ਦੌਰਾਨ ਪਿਕਅੱਪ ਗੱਡੀ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਿਕਅੱਪ ਡਰਾਈਵਰ ਆਪਣੀ ਗੱਡੀ ਲੈ ਕੇ ਮੌਕੇ ਤੋਂ ਭੱਜ ਗਿਆ। ਉਹ ਮੌਕੇ ’ਤੇ ਪੁੱਜੇ ਅਤੇ ਅਮਨਦੀਪ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਦਾਖ਼ਲ ਕਰਵਾਇਆ, ਜਿੱਥੇ ਡਾਕਟਰ ਨੇ ਅਮਨਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

Advertisement

Advertisement
Author Image

joginder kumar

View all posts

Advertisement
Advertisement
×