ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਕਾਰਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਹਲਾਕ

11:08 AM Oct 14, 2024 IST
ਹਾਦਸੇ ਵਿੱਚ ਨੁਕਸਾਨੀ ਕਰੇਟਾ ਕਾਰ।

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 13 ਅਕਤੂਬਰ
ਬੀਤੀ ਰਾਤ ਜਵਾਹਰ ਨਗਰ ਕੈਂਪ ਨੇੜੇ ਮਿੱਢਾ ਚੌਕ ਕੋਲ ਦੋ ਕਾਰਾਂ ਵਿੱਚ ਹੋਈ ਟੱਕਰ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਦੋ ਬੱਚੇ ਅਤੇ ਦੋ ਔਰਤਾਂ ਜ਼ਖ਼ਮੀ ਹੋ ਗਈਆਂ ਹਨ। ਉਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਾਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਰਾਤ 11 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ ਜਿਸ ਦੌਰਾਨ ਗਲਤ ਪਾਸੇ ਤੋਂ ਆ ਰਹੀ ਸੈਂਟਰੋ ਕਾਰ ਨੂੰ ਬਚਾਉਣ ਦੇ ਚੱਕਰ ਵਿੱਚ ਕਰੇਟਾ ਕਾਰ ਖੰਭੇ ਨਾਲ ਟਕਰਾ ਕੇ ਉਲਟ ਗਈ। ਆਲੇ-ਦੁਆਲੇ ਇਕੱਠੇ ਹੋਏ ਲੋਕਾਂ ਨੇ ਕਰੇਟਾ ਵਿੱਚ ਸਵਾਰ ਪੰਜ ਜ਼ਖ਼ਮੀਆਂ ਨੂੰ ਡੀਐੱਸਸੀ ਹਸਪਤਾਲ ਪਹੁੰਚਾਇਆ। ਇਨ੍ਹਾਂ ਵਿੱਚੋਂ ਕਾਰ ਚਾਲਕ ਸਤਪਾਲ ਛਾਬੜਾ (58) ਵਾਸੀ ਨਿਊ ਮਾਡਲ ਟਾਊਨ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜ਼ਖ਼ਮੀਆਂ ਵਿੱਚ ਸਤਪਾਲ ਦੀ ਮਾਤਾ, ਨੂੰਹ ਤੇ ਬੱਚੇ ਸ਼ਾਮਲ ਹਨ। ਮ੍ਰਿਤਕ ਦੇ ਭਾਣਜੇ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਸ ਦਾ ਮਾਮਾ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਮਗਰੋਂ ਘਰ ਪਰਤ ਰਹੇ ਸਨ ਪਰ ਰਾਹ ਵਿੱਚ ਇਹ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਘਟਨਾ ਦੀ ਸੂਚਨਾ ਮਿਲਣ ਮਗਰੋਂ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲੀਸ ਨੇ ਮੌਕੇ ’ਤੇ ਪੁੱਜ ਕੇ ਕਾਰਵਾਈ ਆਰੰਭ ਦਿੱਤੀ। ਜਾਂਚ ਅਧਿਕਾਰੀ ਇੰਸਪੈਕਟਰ ਵਿਜੈ ਕੁਮਾਰ ਨੇ ਦੱਸਿਆ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲਈ ਗਈ ਹੈ। ਇਸ ਸਬੰਧੀ ਕੇਸ ਦਰਜ ਕਰਕੇ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Advertisement

Advertisement