ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਵਾਰਕਾ ਮੈਟਰੋ ਸਟੇਸ਼ਨ ਨੇੜੇ ਵਿਅਕਤੀ ਨੇ ਦਰੱਖਤ ਨਾਲ ਫਾਹਾ ਲਿਆ

10:24 AM Jun 17, 2024 IST

ਨਵੀਂ ਦਿੱਲੀ, 16 ਜੂਨ
ਦਿੱਲੀ ਦੇ ਦਵਾਰਕਾ ਮੈਟਰੋ ਸਟੇਸ਼ਨ ਨੇੜੇ ਇਕ 48 ਸਾਲਾ ਵਿਅਕਤੀ ਨੇ ਕਥਿਤ ਤੌਰ ’ਤੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਭਾਰਤ ਵਿਹਾਰ ਦੇ ਰਹਿਣ ਵਾਲੇ ਰਮੇਸ਼ ਵਜੋਂ ਹੋਈ ਹੈ। ਪੁਲੀਸ ਕੰਟਰੋਲ ਰੂਮ ਨੂੰ ਸ਼ਨਿਚਰਵਾਰ ਨੂੰ ਫੋਨ ਆਇਆ ਕਿ ਉਨ੍ਹਾਂ ਦਰੱਖਤ ਨਾਲ ਲਟਕਦੀ ਲਾਸ਼ ਮਿਲੀ ਹੈ। ਪੁਲੀਸ ਨੇ ਦੱਸਿਆ ਕਿ ਇਸ ਤੋਂ ਬਾਅਦ ਪੁਲੀਸ ਦੀ ਟੀਮ ਮੌਕੇ ’ਤੇ ਪਹੁੰਚੀ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ, ‘‘ਅਪਰਾਧ ਟੀਮ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਫੋਟੋਆਂ ਖਿੱਚੀਆਂ। ਉਨ੍ਹਾਂ ਕਿਹਾ ਕਿ ਰਮੇਸ਼ ਇਲਾਕੇ ਵਿੱਚ ਖਾਣ ਪੀਣ ਦੀਆਂ ਚੀਜ਼ਾਂ ਵੇਚਦਾ ਸੀ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਮਗਰੋਂ ਲਾਸ਼ ਉਸ ਦੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ

Advertisement

Advertisement