ਜ਼ਮੀਨੀ ਵਿਵਾਦ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ
09:04 AM Sep 03, 2024 IST
Advertisement
ਪੱਤਰ ਪ੍ਰੇਰਕ
ਸਮਾਣਾ, 2 ਸਤੰਬਰ
ਪਿੰਡ ਬੰਮਣਾ ਵਿੱਚ 24 ਅਗਸਤ ਨੂੰ ਜ਼ਮੀਨ ਦੀ ਵੰਡ ਨੂੰ ਲੈ ਕੇ ਦੋ ਭਰਾਵਾਂ ਵਿੱਚ ਹੋਏ ਝਗੜੇ ’ਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਚੰਡੀਗੜ੍ਹ ਵਿੱਚ ਮੌਤ ਹੋ ਗਈ। ਸਦਰ ਪੁਲੀਸ ਨੇ ਮਾਮਲੇ ਦੀਆਂ ਧਰਾਵਾਂ ਵਿੱਚ ਵਾਧਾ ਕਰਦੇ ਹੋਏ ਮੁਲਜ਼ਮ ਹਾਕਮ ਸਿੰਘ ਤੇ ਉਸ ਦੀ ਪਤਨੀ ਖ਼ਿਲਾਫ਼ ਕੇਸ ਦਰਜ ਕਰ ਕੇ ਹਾਕਮ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਥਾਣਾ ਸਦਰ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਪਿੰਡ ਬੰਮਣਾ ਵਿੱਚ ਤਰਲੋਚਨ ਸਿੰਘ ਤੇ ਹਾਕਮ ਸਿੰਘ ਦੀ ਜ਼ਮੀਨ ਦੇ ਬਟਵਾਰੇ ਨੂੰ ਲੈ ਕੇ ਆਪਸ ਵਿੱਚ ਲੜਾਈ ਹੋ ਗਈ ਸੀ, ਲੜਾਈ ਦੌਰਾਨ ਹਾਕਮ ਸਿੰਘ ਨੇ ਤਰਲੋਚਨ ਸਿੰਘ ਦੇ ਸਿਰ ਵਿੱਚ ਕਹੀ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਸੀ। ਮੁੱਢਲੇ ਇਲਾਜ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਭੇਜ ਦਿੱਤਾ। ਜਿਸ ਦੀ ਬੀਤੇ ਦਿਨੀਂ ਇਲਾਜ ਦੌਰਾਨ ਮੌਤ ਹੋ ਗਈ।
Advertisement
Advertisement
Advertisement