ਸੰਵਿਧਾਨਕ ਅਹੁਦੇ ’ਤੇ ਬੈਠਾ ਵਿਅਕਤੀ ਰਾਖਵੇਂਕਰਨ ਬਾਰੇ ਗ਼ਲਤਬਿਆਨੀ ਨਾ ਕਰੇ: ਧਨਖੜ
07:23 AM Sep 17, 2024 IST
ਨਵੀਂ ਦਿੱਲੀ:
Advertisement
ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਾਂਗਰਸੀ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਭਾਰਤ ਵਿੱਚ ਰਾਖਵੇਂਕਰਨ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਦੀ ਆਲੋਚਨਾ ਕੀਤੀ ਹੈ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਵਿਦੇਸ਼ ’ਚ ਭਾਰਤ ਦੇ ਸੰਵਿਧਾਨ ਤੇ ਰਾਖਵੇਂਕਰਨ ਖ਼ਿਲਾਫ਼ ਟਿੱਪਣੀਆਂ ਨਹੀਂ ਕਰਨੀਆਂ ਚਾਹੀਦੀਆਂ ਤੇ ਅਜਿਹੀਆਂ ਟਿੱਪਣੀਆਂ ਸੰਵਿਧਾਨ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦੀਆਂ ਹਨ। ਪਾਰਟੀ ਦੀ ਤਰਜਮਾਨ ਸੁਪ੍ਰਿਯਾ ਸ੍ਰੀਨੇਤ ਨੇ ਕਿਹਾ ਕਿ ਉਪ ਰਾਸ਼ਟਰਪਤੀ ਦਾ ਅਹੁਦਾ ਕਿਸੇ ਸਿਆਸੀ ਪਾਰਟੀ ਦਾ ਨਹੀਂ ਹੁੰਦਾ ਹੈ. ਇਸ ਕਰ ਕੇ ਇਸ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਕਿਸੇ ਪਾਰਟੀ ਦੇ ਹੱਕ ’ਚ ਨਹੀਂ ਭੁਗਤਣਾ ਚਾਹੀਦਾ ਹੈ। -ਏਜੰਸੀਆਂ
Advertisement
Advertisement