ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਸ਼ੂ ਚੋਰੀ ਦੇ ਸ਼ੱਕ ’ਚ ਵਿਅਕਤੀ ਦੀ ਕੁੱਟ-ਕੁੱਟ ਕੇ ਹੱਤਿਆ

07:33 AM Jul 01, 2023 IST

ਅਗਰਤਲਾ, 30 ਜੂਨ
ਪੱਛਮੀ ਤ੍ਰਿਪੁਰਾ ਜ਼ਿਲ੍ਹੇ ਵਿੱਚ ਪਿੰਡ ਵਾਸੀਆਂ ਦੇ ਇੱਕ ਹਜ਼ੂਮ ਨੇ ਪਸ਼ੂ ਚੋਰੀ ਦੇ ਸ਼ੱਕ ਵਿੱਚ 41 ਸਾਲਾ ਵਿਅਕਤੀ ਦੀ ਕੁੱਟ ਕੁੱਟ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਅੱਜ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੂਰਬੀ ਅਗਰਤਲਾ ਥਾਣੇ ਦੇ ਇੰਚਾਰਜ ਰਾਣਾ ਚੈਟਰਜੀ ਨੇ ਦੱਸਿਆ ਕਿ ਪਿੰਡ ਵਾਸੀਆਂ ਦੇ ਇੱਕ ਹਜ਼ੂਮ ਨੇ ਪੂਰਬੀ ਚੰਦਰਾਪੁਰ ਵਾਸੀ ਨੰਦੂ ਸਰਕਾਰ ਨੂੰ ਪਸ਼ੂ ਚੋਰੀ ਦੇ ਸ਼ੱਕ ਵਿੱਚ ਵੀਰਵਾਰ ਸਵੇਰੇ ਫਡ਼ ਲਿਆ ਅਤੇ ਬਿਜਲੀ ਦੇ ਖੰਭੇ ਨਾਲ ਬੰਨ੍ਹ ਕੇ ਉਸ ਦੀ ਕੁੱਟਮਾਰ ਕੀਤੀ। ਸੂਚਨਾ ਮਿਲਣ ਮਗਰੋਂ ਪੁਲੀਸ ਘਟਨਾ ਸਥਾਨ ’ਤੇ ਪੁੱਜੀ ਅਤੇ ਨੰਦੂ ਨੂੰ ਬਚਾਇਆ। ਗੰਭੀਰ ਹਾਲਤ ਕਾਰਨ ਉਸ ਨੂੰ ਰਾਣੀਰਬਾਜ਼ਾਰ ਸਿਹਤ ਕੇਂਦਰ ਵਿੱਚ ਦਾਖ਼ਲ ਕਰਵਾਇਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਨੇ ਦਮ ਤੋਡ਼ ਦਿੱਤਾ। ਨੰਦੂ ਸਰਕਾਰ ਦੀ ਪਤਨੀ ਸੋਨਾਲੀ ਸਰਕਾਰ ਦੀ ਸ਼ਿਕਾਇਤ ’ਤੇ ਪੁਲੀਸ ਨੇ ਦੋ ਜਣਿਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। -ਪੀਟੀਆਈ

Advertisement

Advertisement
Tags :
ਸ਼ੱਕਹੱਤਿਆਕੁੱਟ-ਕੁੱਟਚੋਰੀਵਿਅਕਤੀ
Advertisement