ਰੇਲ ਗੱਡੀ ਦੀ ਲਪੇਟ ਵਿੱਚ ਆ ਕੇ ਵਿਅਕਤੀ ਹਲਾਕ
08:10 AM Aug 02, 2024 IST
ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 1 ਅਗਸਤ
ਅੰਬਾਲਾ ਕਾਲਕਾ ਰੇਲਵੇ ਲਾਈਨ ’ਤੇ ਪਿੰਡ ਗਾਜ਼ੀਪੁਰ ਜੱਟਾਂ ਦੇ ਨੇੜੇ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਾ ਹੋਣ ਕਰ ਕੇ ਰੇਲਵੇ ਪੁਲੀਸ ਨੇ ਲਾਸ਼ ਨੂੰ ਅਗਲੇ 72 ਘੰਟੇ ਪਛਾਣ ਲਈ ਸਿਵਲ ਹਸਪਤਾਲ ਡੇਰਾਬੱਸੀ ਦੇ ਮੁਰਦਾਘਰ ਵਿੱਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰਵਾ ਦਿੱਤੀ ਹੈ। ਜਾਣਕਾਰੀ ਦਿੰਦਿਆਂ ਰੇਲਵੇ ਪੁਲੀਸ ਦੇ ਅਧਿਕਾਰੀ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਤੜਕੇ ਕਰੀਬ ਸਵਾ ਛੇ ਵਜੇ ਸੂਚਨਾ ਮਿਲੀ ਸੀ ਕਿ ਕਿਸੇ ਵਿਅਕਤੀ ਦੀ ਰੇਲ ਗੱਡੀ ਦੇ ਹੇਠਾਂ ਆਉਣ ਕਰ ਕੇ ਮੌਤ ਹੋ ਗਈ ਹੈ।
Advertisement
Advertisement