ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਮੀਨੀ ਵਿਵਾਦ ਕਾਰਨ ਵਿਅਕਤੀ ਦਾ ਗੋਲੀ ਮਾਰ ਕੇ ਕਤਲ

07:34 PM Oct 23, 2024 IST

ਧਿਆਨ ਸਿੰਘ ਭਗਤ
ਕਪੂਰਥਲਾ, 23 ਅਕਤੂਬਰ
ਇੱਥੋਂ ਨਜ਼ਦੀਕੀ ਪਿੰਡ ਝੱਲ ਠੀਕਰੀਵਾਲ ਵਿੱਚ ਮੰਗਲਵਾਰ ਦੇਰ ਸ਼ਾਮ ਜ਼ਮੀਨੀ ਵਿਵਾਦ ਕਾਰਨ ਗੋਲੀ ਮਾਰ ਕੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ।  ਮ੍ਰਿਤਕ ਦੀ ਪਛਾਣ ਜਸਪਾਲ ਸਿੰਘ (60) ਵਾਸੀ ਸੁਖੀਆ ਨੰਗਲ ਥਾਣਾ ਫੱਤੂਢੀਂਗਾ ਵਜੋਂ ਹੋਈ ਹੈ। ਪੁਲੀਸ ਵੱਲੋਂ ਥਾਣਾ ਕੋਤਵਾਲੀ ਕਪੂਰਥਲਾ ਵਿੱਚ ਇਸ ਮਾਮਲੇ ਸਬੰਧੀ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਡੀਐੱਸਪੀ ਸਬ-ਡਿਵੀਜ਼ਨ ਕਪੂਰਥਲਾ ਦੀਪਕਰਨ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ। ਜਾਂਚ ਅਧਿਕਾਰੀ ਐੱਸਆਈ ਬਲਬੀਰ ਸਿੰਘ ਨੇ ਦੱਸਿਆ ਕਿ ਗੋਲੀ ਸਿਰ ਵਿੱਚ ਮਾਰੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮਾਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement