ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਤਾਂ ’ਚੋਂ ਟਰਾਂਸਫਾਰਮਰ ਚੋਰੀ ਕਰਨ ਆਏ ਵਿਅਕਤੀ ਦੀ ਕੁੱਟਮਾਰ ਮਗਰੋਂ ਮੌਤ

08:01 AM Jul 22, 2024 IST

ਜੋਗਿੰਦਰ ਸਿੰਘ ਮਾਨ
ਮਾਨਸਾ, 21 ਜੁਲਾਈ
ਪਿੰਡ ਅਨੂਪਗੜ੍ਹ ਦੇ ਖੇਤਾਂ ਵਿਚੋਂ ਬੀਤੀ ਰਾਤ ਟਰਾਂਸਫਾਰਮਰ ਦਾ ਸਾਮਾਨ ਚੋਰੀ ਕਰਨ ਆਏ ਵਿਅਕਤੀਆਂ ਦੀ ਪਿੰਡ ਵਾਸੀਆਂ ਵੱਲੋਂ ਕੁੱਟਮਾਰ ਕਰਨ ’ਤੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦੋਂਕਿ ਮੌਕੇ ’ਤੇ ਬਾਕੀ ਵਿਅਕਤੀ ਭੀੜ ਵਿਚੋਂ ਬਚ ਕੇ ਭੱਜਣ ਵਿਚ ਸਫਲ ਹੋ ਗਏ। ਮ੍ਰਿਤਕ ਵਿਅਕਤੀ ਦੀ ਪਛਾਣ ਧਰਮਿੰਦਰ ਸ਼ਾਹ ਵਾਸੀ ਸੁਨਾਮ ਵਜੋਂ ਹੋਈ ਹੈ। ਪੁਲੀਸ ਨੇ ਇਸ ਮਾਮਲੇ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਮ੍ਰਿਤਕ ਦੀ ਲਾਸ਼ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਪੁਲੀਸ ਇਸ ਮਾਮਲੇ ਦੀ ਤਫਤੀਸ਼ ਕਰ ਰਹੀ ਹੈ ਕਿ ਇਹ ਵਿਅਕਤੀ ਉਥੇ ਚੋਰੀ ਕਰਨ ਲਈ ਗਏ ਸਨ ਜਾਂ ਕਿਸੇ ਹੋਰ ਕੰਮ-ਕਾਜ ਲਈ।
ਵੇਰਵਿਆਂ ਅਨੁਸਾਰ ਸ਼ਨਿਚਰਵਾਰ ਦੀ ਅੱਧੀ ਰਾਤ ਨੂੰ ਕੁਝ ਵਿਅਕਤੀ ਪਿੰਡ ਅਨੂਪਗੜ੍ਹ ਦੇ ਖੇਤਾਂ ਵਿਚ ਟਰਾਂਸਫਾਰਮਰ ਚੋਰੀ ਕਰਨ ਲਈ ਪਹੁੰਚੇ। ਪਿੰਡ ਵਾਸੀਆਂ ਨੂੰ ਪਹਿਲਾਂ ਤੋਂ ਹੀ ਇਸ ਦੀ ਭਿਣਕ ਸੀ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਕਈ ਪਿੰਡਾਂ ਵਿਚ ਹੋ ਚੁੱਕੀਆਂ ਹਨ। ਦੱਸਿਆ ਜਾ ਰਿਹਾ ਹੈ ਕਿ 4 ਦੇ ਕਰੀਬ ਇਹ ਵਿਅਕਤੀ ਜਦੋਂ ਪਿੰਡ ਅਨੂਪਗੜ੍ਹ ਦੇ ਖੇਤ ਵਿਚ ਲੱਗਿਆ ਟਰਾਂਸਫਾਰਮਰ ਚੋਰੀ ਕਰਨ ਲੱਗੇ ਤਾਂ ਲੋਕਾਂ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ। ਤਿੰਨ ਵਿਅਕਤੀ ਭੀੜ ਤੋਂ ਬਚਕੇ ਨਿਕਲਕੇ ਫਰਾਰ ਹੋਣ ਵਿਚ ਸਫਲ ਹੋ ਗਏ ਜਦਕਿ ਧਰਮਿੰਦਰ ਸ਼ਾਹ ਵਾਸੀ ਸੁਨਾਮ ਭੀੜ ਦੇ ਅੜਿੱਕੇ ਚੜ੍ਹ ਗਿਆ ਅਤੇ ਉਸ ਦਾ ਬੁਰੀ ਤਰ੍ਹਾਂ ਕੁਟਾਪਾ ਚਾੜ੍ਹਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਥਾਣਾ ਜੋਗਾ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਫਰਾਰ ਹੋਏ ਵਿਅਕਤੀਆਂ ਦੀ ਵੀ ਪਛਾਣ ਕਰਨ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਨੇ ਮ੍ਰਿਤਕ ਦੀ ਪਤਨੀ ਸੁਨੀਤਾ ਰਾਣੀ ਦੇ ਬਿਆਨ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਇਸ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement