For the best experience, open
https://m.punjabitribuneonline.com
on your mobile browser.
Advertisement

ਅੰਧਵਿਸ਼ਵਾਸ ਤੇ ਜਾਦੂ-ਟੂਣੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

07:47 AM Jul 21, 2024 IST
ਅੰਧਵਿਸ਼ਵਾਸ ਤੇ ਜਾਦੂ ਟੂਣੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ
Advertisement

ਨਵੀਂ ਦਿੱਲੀ: ਸੁਪਰੀਮ ਕੋਰਟ ਵਿੱਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਵਿੱਚ ਅੰਧਵਿਸ਼ਵਾਸ, ਜਾਦੂ-ਟੂਣੇ ਅਤੇ ਇਸ ਤਰ੍ਹਾਂ ਦੀਆਂ ਹੋਰ ਮਾੜੀਆਂ ਰਵਾਇਤਾਂ ਨੂੰ ਖ਼ਤਮ ਕਰਨ ਵਾਸਤੇ ਢੁਕਵੇਂ ਕਦਮ ਉਠਾਉਣ ਲਈ ਕੇਂਦਰ ਤੇ ਸੂਬਿਆਂ ਨੂੰ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ।ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸਮਾਜ ਵਿੱਚ ਪ੍ਰਚੱਲਿਤ ਗੈਰ-ਵਿਗਿਆਨਕ ਕੰਮਾਂ ਨੂੰ ਖ਼ਤਮ ਕਰਨ ਵਾਸਤੇ ਅੰਧਵਿਸ਼ਵਾਸ ਤੇ ਜਾਦੂ-ਟੂਣੇ ਵਿਰੋਧੀ ਕਾਨੂੰਨ ਦੀ ਲੋੜ ਹੈ। ਇਸ ਵਿੱਚ ਫ਼ਰਜ਼ੀ ਸੰਤਾਂ ਨੂੰ ਭੋਲੇ-ਭਾਲੇ ਲੋਕਾਂ ਦਾ ਸ਼ੋਸ਼ਣ ਕਰਨ ਤੋਂ ਰੋਕਣ ਸਬੰਧੀ ਕਦਮ ਉਠਾਉਣ ਦੀ ਅਪੀਲ ਕੀਤੀ ਗਈ ਹੈ। ਵਕੀਲ ਅਸ਼ਵਨੀ ਕੁਮਾਰ ਉਪਾਧਿਆਏ ਵੱਲੋਂ ਦਾਇਰ ਇਸ ਪਟੀਸ਼ਨ ਵਿੱਚ ਕੇਂਦਰ ਅਤੇ ਸੂਬਿਆਂ ਨੂੰ ਸੰਵਿਧਾਨ ਦੀ ਧਾਰਾ 51ਏ ਦੀ ਭਾਵਨਾ ਮੁਤਾਬਕ ਨਾਗਰਿਕਾਂ ਵਿੱਚ ਵਿਗਿਆਨਕ ਸੋਚ-ਸਮਝ, ਮਨੁੱਖਤਾ ਤੇ ਜਾਂਚ-ਪੜਤਾਲ ਦੀ ਭਾਵਨਾ ਵਿਕਸਤ ਕਰਨ ਦੀ ਦਿਸ਼ਾ ਵਿੱਚ ਕਦਮ ਉਠਾਉਣ ਦੇ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×