For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ ਵਿੱਚ 36 ਦਿਨਾਂ ਬਾਅਦ ਆਇਆ ਕਰੋਨਾ ਦਾ ਪਾਜ਼ੇਟਿਵ ਕੇਸ

09:11 AM Dec 25, 2023 IST
ਚੰਡੀਗੜ੍ਹ ਵਿੱਚ 36 ਦਿਨਾਂ ਬਾਅਦ ਆਇਆ ਕਰੋਨਾ ਦਾ ਪਾਜ਼ੇਟਿਵ ਕੇਸ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਦਸੰਬਰ
ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ 36 ਦਿਨਾਂ ਬਾਅਦ ਕਰੋਨਾਵਾਇਰਸ ਦਾ ਇਕ ਕੇਸ ਸਾਹਮਣੇ ਆਇਆ ਹੈ। ਇਹ ਕੇਸ ਸੈਕਟਰ-43 ਵਿੱਚੋਂ ਸਾਹਮਣੇ ਆਇਆ ਹੈ। ਜਿੱਥੇ ਇਕ ਔਰਤ ਕਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਸਿਹਤ ਵਿਭਾਗ ਦੀ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ 18 ਨਵੰਬਰ 2023 ਨੂੰ ਕਰੋਨਾਵਾਇਰਸ ਦਾ ਕੇਸ ਸਾਹਮਣੇ ਆਇਆ ਸੀ। ਇਸ ਕੇਸ ਦੇ ਸਾਹਮਣੇ ਆਉਣ ਨਾਲ ਚੰਡੀਗੜ੍ਹ ਵਿੱਚ ਸਵਾ ਮਹੀਨੇ ਬਾਅਦ ਪਹਿਲਾ ਐਕਟਿਵਾ ਕੇਸ ਪਾਇਆ ਜਾ ਰਿਹਾ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ 46 ਜਣਿਆਂ ਦੇ ਸੈਪਲ ਲਏ ਗਏ ਸਨ, ਜਿਸ ਵਿੱਚੋਂ ਇਕ ਕਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਸ਼ਹਿਰ ਵਿੱਚ ਹੁਣ ਤੱਕ ਇਕ ਲੱਖ 7 ਹਜ਼ਾਰ ਦੇ ਕਰੀਬ ਕਰੋਨਾਵਾਇਰਸ ਦੇ ਪਾਜ਼ੇਟਿਵ ਕੇਸ ਪਾਏ ਜਾ ਚੁੱਕੇ ਹਨ। ਜਦੋਂ ਕਿ ਚੰਡੀਗੜ੍ਹ ਵਿੱਚ ਕਰੋਨਾਵਾਇਰਸ ਕਰਕੇ 1185 ਜਣਿਆਂ ਦੀ ਮੌਤ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਕਰੋਨਾਵਾਇਰਸ ਦਾ ਨਵਾਂ ਵੇਰੀਐਂਟ ਜੇਐੱਨ-1 ਤੇਜ਼ੀ ਨਾਲ ਫੇਲ੍ਹ ਰਿਹਾ ਹੈ। ਇਸ ਲਈ ਚੰਡੀਗੜ੍ਹ ਦੇ ਸਿਹਤ ਵਿਭਾਗ ਵੱਲੋਂ ਵੀ ਕੁਝ ਦਿਨ ਪਹਿਲਾਂ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਸੀ। ਹਸਪਤਾਲਾਂ ਵਿੱਚ ਸਾਰੇ ਮਰੀਜ਼ਾਂ ਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਮਾਸਕ ਦੀ ਵਰਤੋਂ ਕਰਨ ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਸੀ।
ਚੰਡੀਗੜ੍ਹ ਦੇ ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਨੇ ਕਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਵੱਖ-ਵੱਖ ਹਸਪਤਾਲਾਂ ਵਿੱਚ 1274 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਕਿ ਇਸ ਸਮੇਂ ਸਾਰੇ ਹੀ ਖਾਲ੍ਹੀ ਪਏ ਹਨ। ਇਸ ਤੋਂ ਇਲਾਵਾ ਸ਼ਹਿਰ ਵਿੱਚ 239 ਵੈਂਟੀਲੇਟਰ ਵਾਲੇ ਬੈੱਡ ਹਨ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ।

Advertisement

Advertisement
Author Image

Advertisement
Advertisement
×