ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਹਗੀਰਾਂ ਲਈ ਮੁਸੀਬਤ ਬਣਿਆ ਕੌਮੀ ਮਾਰਗ ’ਤੇ ਪਿਆ ਖੱਡਾ

10:27 AM Jun 18, 2024 IST
ਕੌਮੀ ਮਾਰਗ ’ਤੇ ਬਣਿਆ ਖੱਡਾ ਦਿਖਾਉਂਦੇ ਹੋਏ ਸਰਪੰਚ ਗੁਰਦੀਪ ਸਿੰਘ ਕਰਾਲਾ ਤੇ ਹੋਰ।

ਪੱਤਰ ਪ੍ਰੇਰਕ
ਬਨੂੜ, 17 ਜੂਨ
ਇੱਥੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਪਿੰਡ ਕਰਾਲਾ ਤੇ ਸਰਕਾਰੀ ਸਕੂਲ ਦੇ ਸਾਹਮਣੇ ਕੌਮੀ ਮਾਰਗ ’ਤੇ ਬਣਿਆ ਟੋਆ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ। ਪਿੰਡ ਕਰਾਲਾ ਦੇ ਸਾਬਕਾ ਸਰਪੰਚ ਅਤੇ ਹੋਰਨਾਂ ਵੱਲੋਂ ਅਜ਼ੀਜ਼ਪੁਰ ਵਿੱਚ ਟੌਲ ਵਸੂਲਣ ਵਾਲੀ ਕੰਪਨੀ ਨੂੰ ਇਸ ਟੋਏ ਸਬੰਧੀ ਕਈ ਵਾਰ ਸੂਚਿਤ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ।
ਗੁਰਦੀਪ ਸਿੰਘ ਕਰਾਲਾ, ਹੈਪੀ ਕਨੋੜ, ਜਗਤਾਰ ਸਿੰਘ, ਕੇਸਰ ਸਿੰਘ ਕਨੌੜ ਤੋਂ ਇਲਾਵਾ ਹੋਰ ਰਾਹਗੀਰਾਂ ਨੇ ਦੱਸਿਆ ਕਿ ਤਕਰੀਬਨ ਦੋ ਮਹੀਨੇ ਪਹਿਲਾਂ ਕੌਮੀ ਮਾਰਗ ’ਤੇ ਪ੍ਰੀਮਿਕਸ ਪਾਇਆ ਗਿਆ ਸੀ ਅਤੇ ਇਹ ਪ੍ਰੀਮਿਕਸ ਤਕਰੀਬਨ ਇੱਕ ਮਹੀਨੇ ਤੋਂ ਕੌਮੀ ਮਾਰਗ ’ਤੇ ਸਕੂਲ ਦੇ ਸਾਹਮਣੇ ਇਕੱਠਾ ਹੋ ਕੇ ਖੱਡਾ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ ਖੱਡੇ ਵਿੱਚ ਤੇਜ਼ ਰਫ਼ਤਾਰ ਵਾਹਨ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਟੋਏ ਬਾਰੇ ਕਈ ਵਾਰ ਟੌਲ ਵਸੂਲਣ ਵਾਲੀ ਕੰਪਨੀ ਦੇ ਅਧਿਕਾਰੀਆਂ ਨੂੰ ਸੂਚਿਤ ਕਰਨ ਦੇ ਬਾਵਜੂਦ ਵੀ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਉਨ੍ਹਾਂ ਸੂਬਾ ਸਰਕਾਰ ਤੋਂ ਇਸ ਮਾਰਗ ਤੋਂ ਗੁਜ਼ਰਨ ਵਾਲੇ ਰਾਹਗੀਰਾਂ ਨੂੰ ਹਾਦਸਿਆਂ ਤੋਂ ਬਚਾਉਣ ਲਈ ਕੌਮੀ ਮਾਰਗ ’ਤੇ ਬਣੇ ਇਸ ਟੋਏ ਨੂੰ ਠੀਕ ਕਰਨ ਦੀ ਮੰਗ ਕੀਤੀ ਤਾਂ ਜੋ ਵਾਹਨ ਚਾਲਕਾਂ ਨੂੰ ਹਾਦਸਿਆਂ ਤੋਂ ਬਚਾਇਆ ਜਾ ਸਕੇ।

Advertisement

Advertisement