For the best experience, open
https://m.punjabitribuneonline.com
on your mobile browser.
Advertisement

ਜ਼ਮਾਨਤ ’ਤੇ ਆਈ ਗਰਭਵਤੀ ਔਰਤ ਦੀ ਹਾਦਸੇ ’ਚ ਮੌਤ

10:58 AM Oct 12, 2024 IST
ਜ਼ਮਾਨਤ ’ਤੇ ਆਈ ਗਰਭਵਤੀ ਔਰਤ ਦੀ ਹਾਦਸੇ ’ਚ ਮੌਤ
Advertisement

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਸਿਰਸਾ/ਏਲਨਾਬਾਦ, 11 ਅਕਤੂਬਰ
ਜ਼ਮਾਨਤ ਮਿਲਣ ਮਗਰੋਂ ਜੇਲ੍ਹ ਤੋਂ ਬਾਹਰ ਆਉਂਦੇ ਸਾਰ ਹੀ ਸੜਕ ਪਾਰ ਕਰਕੇ ਸਮੇਂ ਇੱਕ ਗਰਭਵਤੀ ਮਹਿਲਾ ਦੀ ਸੜਕ ਹਾਸਦੇ ਦਾ ਸ਼ਿਕਾਰ ਹੋ ਗਈ। ਮਹਿਲਾ ਸੜਕ ਪਾਰ ਖੜ੍ਹੇ ਆਪਣੇ ਪਤੀ ਵੱਲ ਜਾ ਰਹੀ ਸੀ ਤਾਂ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਸਥਿਤੀ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਮੈਡੀਕਲ ਕਾਲਜ ਰੈਫਕਰ ਕਰ ਦਿੱਤਾ ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਹਰਜੀਤ ਕੌਰ ਵਾਸੀ ਵਾਰਡ ਛੇ ਏਲਨਾਬਾਦ ਵਜੋਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਹਰਜੀਤ ਕੌਰ ਨੂੰ ਸਦਰ ਥਾਣਾ ਪੁਲੀਸ ਨੇ ਇਕ ਮਹੀਨਾ ਪਹਿਲਾਂ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ।

Advertisement

Advertisement
Advertisement
Author Image

sukhwinder singh

View all posts

Advertisement