ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇੱਕ ਪ੍ਰਧਾਨ ਵੱਲੋਂ ਕਾਰਜਕਾਰਨੀ ਦੇ ਛੇ ਮੈਂਬਰਾਂ ਦੀ ਮੈਂਬਰਸ਼ਿਪ ਖਾਰਜ

10:21 AM Sep 20, 2024 IST

ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ.ਨਗਰ(ਮੁਹਾਲੀ), 19 ਸਤੰਬਰ
ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੀ ਪ੍ਰਧਾਨਗੀ ਦੇ ਚੱਲ ਰਹੇ ਰੇੜਕੇ ਤਹਿਤ ਅੱਜ ਇੱਕ ਪ੍ਰਧਾਨ ਵੱਲੋਂ ਕਾਰਜਕਾਰਨੀ ਦੇ ਛੇ ਮੈਂਬਰਾਂ ਦੀ ਮੈਂਬਰਸ਼ਿਪ ਖਾਰਜ ਕਰਕੇ 21 ਮੈਂਬਰੀਂ ਨਵੀਂ ਕਾਰਜਕਾਰਨੀ ਬਣਾਉਣ ਦਾ ਐਲਾਨ ਕੀਤਾ ਗਿਆ। ਦੂਜੇ ਪ੍ਰਧਾਨ ਅਤੇ ਕਾਰਜਕਾਰਨੀ ਦੇ ਸੱਤ ਮੈਂਬਰਾਂ ਵੱਲੋਂ ਮੌਜੂਦਾ ਪ੍ਰਧਾਨ ਨੂੰ ਮੁਅੱਤਲ ਕਰਨ ਦਾ ਪੱਤਰ ਜਾਰੀ ਕੀਤਾ ਗਿਆ। ਦੋਵੇਂ ਧਿਰਾਂ ਵੱਲੋਂ ਇੱਕ ਦੂਜੇ ਦੇ ਖ਼ਿਲਾਫ਼ ਪੁਲੀਸ ਨੂੰ ਵੀ ਸ਼ਿਕਾਇਤ ਦਿੱਤੀ ਗਈ ਹੈ। ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਪਿਛਲੇ ਇੱਕ ਵਰ੍ਹੇ ਤੋਂ ਪ੍ਰਧਾਨ ਚੱਲ ਰਹੇ ਅਤੇ ਦੂਜੀ ਵਾਰ ਸਾਲਾਨਾ ਮੀਟਿੰਗ ਮੌਕੇ ਇੱਕ ਵਰ੍ਹੇ ਲਈ ਹੋਰ ਪ੍ਰਧਾਨਗੀ ਦੀ ਪ੍ਰਵਾਨਗੀ ਮਿਲਣ ਦਾ ਦਾਅਵਾ ਕਰਨ ਵਾਲੇ ਬਲਜੀਤ ਸਿੰਘ ਬਲੈਕਸਟੋਨ ਨੇ ਐਸੋਸੀਏਸ਼ਨ ਦੀ ਕਾਰਜਕਾਰਨੀ ਵੱਲੋਂ ਪਿਛਲੇ ਦਿਨੀਂ ਬਲੈਕਸਟੋਨ ਨੂੰ ਹਟਾ ਕੇ ਪ੍ਰਧਾਨ ਚੁਣੇ ਗਏ ਮੁਕੇਸ਼ ਬਾਂਸਲ, ਵਿਵੇਕ ਕਪੂਰ, ਦਿਲਪ੍ਰੀਤ ਸਿੰਘ ਬੋਪਾਰਾਏ, ਕਮਲ ਕੁਮਾਰ ਧੁੱਪੜ, ਜਸਵਿੰਦਰ ਸਿੰਘ ਰੰਧਾਵਾ ਅਤੇ ਅਨੁਰਾਗ ਅਗਰਵਾਲ ਨੂੰ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੰਡਸਟਰੀ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਨੂੰ ਵੀ ਲਿਖਤੀ ਤੌਰ ’ਤੇ ਸੂਚਿਤ ਕਰ ਦਿੱਤਾ ਗਿਆ ਹੈ। ਬਲੈਕਸਟੋਨ ਨੇ ਕਿਹਾ ਕਿ ਅਗਲੇ ਇੱਕ ਦੋ ਦਿਨਾਂ ਵਿੱਚ 21 ਮੈਂਬਰੀ ਨਵੀਂ ਕਾਰਜਕਾਰਨੀ ਦਾ ਗਠਨ ਕਰ ਦਿੱਤਾ ਜਾਵੇਗਾ। ਉਨ੍ਹਾਂ ਦੂਜੀ ਧਿਰ ਵੱਲੋਂ ਉਨ੍ਹਾਂ ਤੇ ਦਫ਼ਤਰ ਨੂੰ ਤਾਲਾ ਲਾਉਣ ਅਤੇ ਹੋਰ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਉਹ ਸਵੇਰ ਤੋਂ ਸ਼ਾਮ ਤੱਕ ਦਫ਼ਤਰ ਵਿੱਚ ਬੈਠ ਕੇ ਕੰਮ ਕਰਾਉਂਦੇ ਹਨ। ਉਨ੍ਹਾਂ ਕਿਹਾ ਕਿ ਮੈਂਬਰੀਂ ਤੋਂ ਹਟਾਏ ਗਈ ਕਾਰਜਕਾਰਣੀ ਵੱਲੋਂ ਐਸੋਸੀਏਸ਼ਨ ਦੀ ਲੈਟਰਪੈਡ ਵਰਤੇ ਜਾਣ ਦੀ ਪੁਲੀਸ ਸ਼ਿਕਾਇਤ ਦਰਜ ਕਰਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੀ ਧਿਰ ਵੱਲੋਂ ਦਫਤਰ ਸਕੱਤਰ ਦਾ ਮੋਬਾਈਲ ਖੋਹਣ ਦੇ ਮਾਮਲੇ ਸਬੰਧੀ ਦੂਜੀ ਧਿਰ ਪਹਿਲਾਂ ਹੀ ਡੀਐੱਸਪੀ ਕੋਲ ਫੋਨ ਵਾਪਿਸ ਕਰ ਚੁੱਕੀ ਹੈ। ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਦੇ 9 ਵਿੱਚੋਂ 8 ਮੈਂਬਰਾਂ ਨੇ ਬਲਜੀਤ ਸਿੰਘ ਬਲੈਕਸਟੋਨ, ਨੂੰ ਐਸੋਸੀਏਸ਼ਨ ਦੇ ਮੈਮੋਰੰਡਮ ਅਤੇ ਧਾਰਾਵਾਂ ਤਹਿਤ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਧਾਨ ਮੁਕੇਸ਼ ਬਾਂਸਲ ਨੇ ਐਸੋਸੀਏਸ਼ਨ ਦੀ ਤਰਫੋਂ ਡੀਜੀਪੀ, ਐੱਸਐੱਸਪੀ ਮੁਹਾਲੀ ਨੂੰ ਸ਼ਿਕਾਇਤ ਦੇ ਕੇ ਬਲਜੀਤ ਸਿੰਘ ਵਿਰੁੱਧ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਬਲਜੀਤ ਸਿੰਘ ਬਲੈਕਸਟੋਨ ਵਿਰੁੱਧ ਐਮਆਈਏ ਭਵਨ ’ਚ ਪ੍ਰਧਾਨ ਦੇ ਦਫ਼ਤਰ ਅਤੇ ਕਾਨਫਰੰਸ ਰੂਮ ਨੂੰ ਤਾਲਾ ਲਗਾਉਣ, ਗੈਰ-ਐਸੋਸੀਏਸ਼ਨ ਮੈਂਬਰਾਂ ਨੂੰ ਏਜੀਐਮ ਵਿੱਚ ਬੁਲਾਉਣ, ਏਜੀਐਮ ਦੀ ਕਾਰਵਾਈ ਨਾ ਚੱਲਣ ਦੇਣ ਦੇ ਆਧਾਰ ’ਤੇ ਮੁਅੱਤਲੀ ਕਰਨ ਦਾ ਐਲਾਨ ਕੀਤਾ ਹੈ। ਮੁਕੇਸ਼ ਬਾਂਸਲ ਨੇ ਪੁਲੀਸ ਨੂੰ ਸ਼ਿਕਾਇਤ ਦੇ ਕੇ ਆਪਣੀ ਜਾਨ-ਮਾਲ ਨੂੰ ਖ਼ਤਰਾ ਪ੍ਰਗਟਾਇਆ ਹੈ।

Advertisement

Advertisement