For the best experience, open
https://m.punjabitribuneonline.com
on your mobile browser.
Advertisement

ਕਤਲ ਦੀ ਸਜ਼ਾ ਭੁਗਤ ਰਹੇ ਕੈਦੀ ਵੱਲੋਂ ਜੇਲ੍ਹ ਅੰਦਰ ਆਤਮਹੱਤਿਆ

09:04 AM Apr 05, 2024 IST
ਕਤਲ ਦੀ ਸਜ਼ਾ ਭੁਗਤ ਰਹੇ ਕੈਦੀ ਵੱਲੋਂ ਜੇਲ੍ਹ ਅੰਦਰ ਆਤਮਹੱਤਿਆ
Advertisement

ਪੱਤਰ ਪ੍ਰੇਰਕ
ਰੂਪਨਗਰ, 4 ਅਪਰੈਲ
ਰੂਪਨਗਰ ਦੀ ਜ਼ਿਲ੍ਹਾ ਜੇਲ੍ਹ ਅੰਦਰ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਇੱਕ ਕੈਦੀ ਨੇ ਆਤਮ ਹੱਤਿਆ ਕਰ ਲਈ। ਆਤਮ ਹੱਤਿਆ ਦਾ ਕਾਰਨ ਮ੍ਰਿਤਕ ਦਾ ਕਿਸੇ ਗੰਭੀਰ ਸਰੀਰਕ ਬਿਮਾਰੀ ਤੋਂ ਪੀੜਤ ਹੋਣਾ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਹਨ ਮਹੰਤੋ (56) ਪੁੱਤਰ ਦੇਵਕੀ ਮਹੰਤੋ ਵਾਸੀ ਪਿੰਡ ਗੋਚਰਨ ਜ਼ਿਲ੍ਹਾ ਐਸਏਐਸ ਨਗਰ ਨੇ ਗਲ ਵਿੱਚ ਪੱਟੀਆਂ ਬੰਨ੍ਹ ਕੇ ਜੇਲ੍ਹ ਦੀ ਕੰਧ ਨਾਲ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਖਿਲਾਫ 2 ਫਰਵਰੀ 2006 ਨੂੰ ਕੁਰਾਲੀ ਥਾਣੇ ਵਿੱਚ ਕਤਲ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਸੀ ਅਤੇ ਅਦਾਲਤ ਵੱਲੋਂ ਉਸ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਉਹ ਗਦੂਦਾਂ ਦੀ ਬਿਮਾਰੀ ਤੋਂ ਪੀੜਤ ਸੀ। ਜ਼ਿਲ੍ਹਾ ਜੇਲ੍ਹ ਰੂਪਨਗਰ ਦੇ ਸੁਪਰਡੈਂਟ ਗੁਰਨਾਮ ਲਾਲ ਨੇ ਕੈਦੀ ਵੱਲੋਂ ਆਤਮਹੱਤਿਆ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×