ਅਲਪਾਈਨ ਪਬਲਿਕ ਸਕੂਲ ਵਿੱਚ ਇਨਾਮ ਵੰਡ ਸਮਾਗਮ ਕਰਵਾਇਆ
07:45 AM Jul 25, 2024 IST
Advertisement
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 24 ਜੁਲਾਈ
ਅਲਪਾਈਨ ਪਬਲਿਕ ਸਕੂਲ ਭਵਾਨੀਗੜ੍ਹ ਵਿੱਚ ਅੱਜ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵਿਦਿਅਕ ਸੈਸ਼ਨ 2023-24 ਦੀ 10ਵੀਂ ਅਤੇ 12ਵੀਂ ਦੀ ਬੋਰਡ ਦੀ ਪ੍ਰੀਖਿਆ ਵਿੱਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਸਮਾਗਮ ਦੌਰਾਨ ਪੱਤਰਕਾਰਾਂ ਵੱਲੋਂ ਵਿਦਿਆਰਥੀਆਂ ਨਾਲ ਵਿੱਦਿਅਕ ਖੇਤਰ ਨਾਲ ਸਬੰਧਤ ਸਵਾਲ ਜਵਾਬ ਦਾ ਸੰਵਾਦ ਰਚਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਬਹੁਤ ਹੀ ਆਤਮਵਿਸ਼ਵਾਸ ਨਾਲ ਜਵਾਬ ਦਿੱਤੇ। ਸਕੂਲ ਦੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਵੰਨਗੀਆਂ ਵੀ ਪੇਸ਼ ਕੀਤੀਆਂ ਗਈਆਂ। ਸਕੂਲ ਪ੍ਰਿੰਸੀਪਲ ਰੋਮਾ ਅਰੋੜਾ, ਡਾਇਰੈਕਟਰ ਪ੍ਰਮਿੰਦਰ ਕੌਰ ਅਤੇ ਮਨੇਜਰ ਹਰਮੀਤ ਸਿੰਘ ਗਰੇਵਾਲ ਨੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਦੇ ਮਿਹਨਤੀ ਸਟਾਫ ਦੀ ਬਦੌਲਤ ਉਕਤ ਵਿਦਿਆਰਥੀਆਂ ਨੇ ਵਧੀਆ ਪੁਜੀਸ਼ਨਾਂ ਹਾਸਲ ਕਰਕੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।
Advertisement
Advertisement
Advertisement