For the best experience, open
https://m.punjabitribuneonline.com
on your mobile browser.
Advertisement

ਰਾਮਗੜ੍ਹੀਆ ਕਾਲਜ ਵਿੱਚ ਇਨਾਮ ਵੰਡ ਸਮਾਗਮ ਕਰਵਾਇਆ

07:00 AM Apr 15, 2024 IST
ਰਾਮਗੜ੍ਹੀਆ ਕਾਲਜ ਵਿੱਚ ਇਨਾਮ ਵੰਡ ਸਮਾਗਮ ਕਰਵਾਇਆ
ਸਮਾਗਮ ਦੌਰਾਨ ਇਨਾਮ ਪ੍ਰਾਪਤ ਕਰਦੀਆਂ ਹੋਈਆਂ ਵਿਦਿਆਰਥਣਾਂ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 14 ਅਪਰੈਲ
ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿੱਚ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤੇ ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗਨਾਈਜੇਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਲ ਹੋਏ। ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਅਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਜਸਪਾਲ ਕੌਰ ਨੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਦੁਆਰਾ ਕਾਲਜ ਦੇ ਫਾਈਨ ਆਰਟਸ ਵਿਭਾਗ ਦੇ ਮੁਖੀ ਪ੍ਰੋ. ਤਰਵਿੰਦਰ ਕੌਰ ਦੀ ਦੇਖ ਰੇਖ ਹੇਠ ਲਗਾਈ ਗਈ ਪ੍ਰਦਰਸ਼ਨੀ ‘ਅਕ੍ਰਿਤੀ 2024’ ਦਾ ਉਦਘਾਟਨ ਕੀਤਾ ਗਿਆ। ਇਸ ਵਿੱਚ ਫਾਈਨ ਆਰਟਸ ਵਿਭਾਗ ਦੀਆਂ ਵਿਦਿਆਰਥਣਾਂ ਵੱਲੋਂ ਬਣਾਈਆਂ ਗਈਆਂ ਕਲਾਕ੍ਰਿਤੀਆਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਸਮਾਗਮ ਦੀ ਸ਼ੁਰੂਆਤ ਐੱਮ.ਏ. ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਦੁਆਰਾ ਸ਼ਬਦ ਗਾਇਨ ਨਾਲ ਕੀਤਾ ਗਿਆ। ਇਸ ਤੋਂ ਉਪਰੰਤ ਮੁੱਖ ਮਹਿਮਾਨ ਵੱਲੋਂ ਹੋਣਹਾਰ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ ਗਏ।

Advertisement

Advertisement
Author Image

Advertisement
Advertisement
×