ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤ ਦਾ ਜਥਾ ਰਵਾਨਾ

11:25 AM Jul 21, 2024 IST

ਗੁਰਿੰਦਰ ਸਿੰਘ
ਲੁਧਿਆਣਾ, 20 ਜੁਲਾਈ
ਫਤਹਿ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤ ਦਾ ਜਥਾ ਰਵਾਨਾ ਕੀਤਾ ਗਿਆ। ਮਾਡਲ ਟਾਊਨ ਐਕਸਟੈਨਸ਼ਨ ਨਜ਼ਦੀਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਤੋਂ ਬੱਸ ਰਾਹੀਂ ਜਥਾ ਰਵਾਨਾ ਕਰਨ ਮੌਕੇ ਤੇਜਿੰਦਰ ਸਿੰਘ ਬਾਂਗਾ ਤੇ ਜਸਪਾਲ ਸਿੰਘ ਨੇ ਦੱਸਿਆ ਕਿ ਸੰਗਤ ਦੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਵੱਖ-ਵੱਖ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ ਸਮੇਂ-ਸਮੇਂ ’ਤੇ ਮਨੁੱਖਤਾ ਦੇ ਭਲੇ ਲਈ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੰਗਤ ਨੂੰ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਦੇ ਅਸਥਾਨ ਗੁਰਦੁਆਰਾ ਪਾਉਂਟਾ ਸਾਹਿਬ (ਹਿਮਾਚਲ ਪ੍ਰਦੇਸ਼) ਅਤੇ ਹੋਰ ਗੁਰਧਾਮਾਂ ਦੇ ਦਰਸ਼ਨ 20 ਅਤੇ 21 ਜੁਲਾਈ ਨੂੰ ਕਰਵਾਏ ਜਾਣਗੇ। ਇਸ ਮੌਕੇ ਜਸਪਾਲ ਸਿੰਘ, ਭੁਪਿੰਦਰ ਸਿੰਘ ਬੱਗਾ, ਬਲਵਿੰਦਰ ਸਿੰਘ, ਪਰਵਿੰਦਰ ਸਿੰਘ ਪੰਮਾ, ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਦਲਜੀਤ ਸਿੰਘ, ਬੀਬੀ ਸੁਰਿੰਦਰ ਕੌਰ, ਬੀਬੀ ਗੁਰਪ੍ਰੀਤ ਕੌਰ ਸੋਨੀਆ ਆਦਿ ਵੀ ਹਾਜ਼ਰ ਸਨ।

Advertisement

Advertisement
Advertisement