ਪ੍ਰਕਾਸ਼ ਪੁਰਬ ਲਈ 14 ਨੂੰ ਪਾਕਿ ਜਾਵੇਗਾ ਜਥਾ
08:30 AM Nov 06, 2024 IST
Advertisement
ਅੰਮ੍ਰਿਤਸਰ (ਟਨਸ): ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਕੋਲ ਪੁੱਜੇ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਵਾਸਤੇ ਪਾਕਿਸਤਾਨ ਦੂਤਾਵਾਸ ਕੋਲ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਜਥਾ 14 ਨਵੰਬਰ ਨੂੰ ਅਟਾਰੀ-ਵਾਹਗਾ ਬਾਰਡਰ ਰਸਤੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਾਸਤੇ ਰਵਾਨਾ ਹੋਵੇਗਾ ਜਿੱਥੇ 15 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ। ਸ਼ਰਧਾਲੂਆਂ ਦਾ ਇਹ ਜਥਾ 23 ਨਵੰਬਰ ਨੂੰ ਭਾਰਤ ਪਰਤੇਗਾ।
Advertisement
Advertisement
Advertisement