ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਗਰ ਕੌਂਸਲ ਵੱਲੋਂ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦਾ ਅਹਿਦ

10:33 AM Aug 17, 2024 IST
ਨਗਰ ਕੌਂਸਲ ਦਫ਼ਤਰ ਵਿੱਚ ਝੰਡਾ ਲਹਿਰਾਉਂਦੇ ਹੋਏ ਕਾਰਜਸਾਧਕ ਅਫ਼ਸਰ ਗੁਰਪਾਲ ਸਿੰਘ ਤੇ ਹੋਰ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 16 ਅਗਸਤ
ਦੇਸ਼ ਦੀ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮਾਛੀਵਾੜਾ ਵਿੱਚ ਧੂਮਧਾਮ ਨਾਲ ਮਨਾਈ ਗਈ। ਨਗਰ ਕੌਂਸਲ ਮਾਛੀਵਾੜਾ ਵਿੱਚ ਵੀ ਸੁੰਤਤਰਤਾ ਦਿਵਸ ਮਨਾਇਆ ਗਿਆ, ਜਿੱਥੇ ਝੰਡਾ ਚੜ੍ਹਾਉਣ ਦੀ ਰਸਮ ਕਾਰਜਸਾਧਕ ਅਫ਼ਸਰ ਗੁਰਪਾਲ ਸਿੰਘ ਨੇ ਅਦਾ ਕੀਤੀ। ਸਮਾਗਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਰਾਸ਼ਟਰੀ ਗੀਤ ਅਤੇ ਪੁਲੀਸ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਕਾਰਜ ਸਾਧਕ ਅਫ਼ਸਰ ਗੁਰਪਾਲ ਸਿੰਘ ਨੇ ਆਜ਼ਾਦੀ ਲਈ ਸ਼ਹਾਦਤ ਦੇਣ ਵਾਲਿਆਂ ਨੂੰ ਸਿਜਦਾ ਕੀਤਾ। ਉਨ੍ਹਾਂ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦਾ ਪ੍ਰਣ ਕਰਵਾਇਆ। ਇਸ ਮੌਕੇ ਮੋਹਿਤ ਕੁੰਦਰਾ, ਸੁਖਵਿੰਦਰ ਸਿੰਘ ਗਿੱਲ, ਪ੍ਰਵੀਨ ਮੱਕੜ, ਲੇਖਾਕਾਰ ਸੰਜੀਵ ਗਰੋਵਰ, ਸੁਖਦੇਵ ਸਿੰਘ ਬਿੱਟੂ, ਨਿਰੰਜਨ ਕੁਮਾਰ, ਅਮਨਦੀਪ ਸਿੰਘ ਤਨੇਜਾ, ਸੁਰਜੀਤ ਸਿੰਘ ਨਰੂਲਾ, ਕੁਲਦੀਪ ਸਿੰਘ, ਨਰਿੰਦਰਪਾਲ ਨਿੰਦੀ, ਗੁਰਨਾਮ ਸਿੰਘ ਖਾਲਸਾ ਆਦਿ ਵੀ ਮੌਜੂਦ ਸਨ। ਮੰਚ ਸੰਚਾਲਨ ਦੀ ਭੂਮਿਕਾ ਪ੍ਰਿੰਸੀਪਲ ਦਰਸ਼ਨ ਲਾਲ ਜੈਨ ਨੇ ਬਾਖੂਬੀ ਨਿਭਾਈ। ਅੰਤ ’ਚ ਕਾਰਜ ਸਾਧਕ ਅਫ਼ਸਰ ਗੁਰਪਾਲ ਸਿੰਘ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਪ੍ਰਗਟਾਇਆ ਗਿਆ।

Advertisement

Advertisement