ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਗਲਾਤ ਕਾਮਿਆਂ ਵੱਲੋਂ ਮੰਤਰੀ ਦੇ ਹਲਕੇ ਵਿੱਚ ਧਰਨਾ ਅੱਜ

07:21 AM Apr 25, 2024 IST
ਡਾ. ਬਲਬੀਰ ਸਿੰਘ ਦੇ ਪੀਏ ਨੂੰ ਮੰਗ ਪੱਤਰ ਸੌਂਪਦੇ ਹੋਏ ਜੰਗਲਾਤ ਕਾਮੇ। -ਫੋਟੋ: ਅਕੀਦਾ

ਗੁਰਨਾਮ ਸਿੰਘ ਅਕੀਦਾ
ਪਟਿਆਲਾ 24 ਅਪਰੈਲ
ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾਈ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਜ਼ਿਲ੍ਹਾ ਪਟਿਆਲਾ ਦੇ ਵਰਕਰਾਂ ਵੱਲੋਂ ਵਣ ਵਿਭਾਗ ਦੇ ਦਫ਼ਤਰਾਂ ਅੱਗੇ ਇਕੱਤਰ ਹੋ ਕੇ ਵਣ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੂੰ ਮੰਗ ਪੱਤਰ ਦਿੱਤਾ। ਧਰਨੇ ਦੀ ਅਗਵਾਈ ਜਸਵਿੰਦਰ ਸਿੰਘ ਸੌਜਾ, ਜਗਤਾਰ ਸਿੰਘ ਸ਼ਾਹਪੁਰ, ਸ਼ੇਰ ਸਿੰਘ ਸਰਹਿੰਦ ਅਤੇ ਗੁਰਮੁਖ ਸਿੰਘ ਭਾਦਸੋਂ ਨੇ ਕੀਤੀ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਸਰਕਾਰ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਪੱਤਰਾਂ ਦੇ ਵਿਰੋਧ ਅਤੇ ਪੱਤਰ ਰੱਦ ਕਰਾਉਣ ਲਈ ਸੂਬਾ ਕਮੇਟੀ ਨੇ ਫ਼ੈਸਲਾ ਕੀਤਾ ਸੀ ਕਿ 22 ਅਤੇ 23 ਅਪਰੈਲ ਨੂੰ ਵੱਖ-ਵੱਖ ਮੰਡਲਾਂ ਅੱਗੇ ਵਿਸ਼ਾਲ ਰੋਸ ਧਰਨੇ ਦੇ ਕੇ ਮੰਗ ਪੱਤਰ ਅਧਿਕਾਰੀਆਂ ਨੂੰ ਦਿੱਤੇ ਜਾਣਗੇ, ਜਿਸ ਤਹਿਤ ਅੱਜ ਜ਼ਿਲ੍ਹਾ ਪਟਿਆਲਾ ਦੇ ਵਰਕਰਾਂ ਵੱਲੋਂ ਵਣ ਮੰਡਲ ਅਫ਼ਸਰ ਪਟਿਆਲਾ ਵਣ ਮੰਡਲ ਅਫ਼ਸਰ ਜੰਗਲੀ ਜੀਵ ਵਣ ਪਾਲ ਸਾਊਥ ਪੰਜਾਬ ਸਰਕਲ ਪਟਿਆਲਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਵੀਰ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਅਮਰਜੀਤ ਸਿੰਘ, ਰਣਵੀਰ ਸਿੰਘ, ਬੁੱਧ ਸਿੰਘ ਅਤੇ ਭਿੰਦਰ ਸਿੰਘ ਨੇ ਕਿਹਾ ਕਿ 25 ਅਪਰੈਲ ਨੂੰ ਜੰਗਲਾਤ ਮੰਤਰੀ ਦੇ ਹਲਕਾ ਭੋਆ ਵਿੱਚ ਦਿੱਤੇ ਜਾ ਰਹੇ ਧਰਨੇ ਵਿੱਚ ਵੱਡੀ ਗਿਣਤੀ ਕਾਮੇ ਸ਼ਾਮਲ ਹੋਣਗੇ। ਪੰਜਾਬ ਸੂਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਆਗੂ ਦਰਸ਼ਨ ਬੇਲੂ ਮਾਜਰਾ ਸਿੰਘ ਮੱਘਰ ਸਿੰਘ ਗੁਰਮੇਲ ਸਿੰਘ ਜਾਹਲਾ ਤੇ ਕਰਮ ਸਿੰਘ ਨਾਭਾ ਨੇ ਕਿਹਾ ਕਿ ਜੰਗਲਾਤ ਵਿਭਾਗ ਦੇ ਨਿੱਜੀਕਰਨ ਦੀਆਂ ਸਾਜ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਰਜਿੰਦਰ ਸਿੰਘ ਧਾਲੀਵਾਲ, ਭਜਨ ਸਿੰਘ, ਸਰਬਜੀਤ ਸਿੰਘ, ਗੁਰਮੀਤ ਕੌਰ, ਕਿਰਨਾ ਕੌਰ, ਅਮਰਜੀਤ ਕੌਰ, ਜਸਵੀਰ ਕੌਰ ਅਤੇ ਕੁਲਦੀਪ ਕੌਰ ਮਾਂਗੇਵਾਲ ਹਾਜ਼ਰ ਸਨ।

Advertisement

Advertisement
Advertisement