For the best experience, open
https://m.punjabitribuneonline.com
on your mobile browser.
Advertisement

ਠੇਕਾ ਮੁਲਾਜ਼ਮਾਂ ਵੱਲੋਂ ਜੌੜਾਮਾਜਰਾ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

11:36 AM Mar 23, 2024 IST
ਠੇਕਾ ਮੁਲਾਜ਼ਮਾਂ ਵੱਲੋਂ ਜੌੜਾਮਾਜਰਾ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ
ਅਰਥੀ ਫੂਕ ਮੁਜ਼ਾਹਰਾ ਕਰਦੇ ਹੋਏ ਠੇਕਾ ਮੁਲਾਜ਼ਮ।
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 22 ਮਾਰਚ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫ਼ੈਸਲੇ ਤਹਿਤ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਇੱਥੇ ਸੋਹਾਣਾ ਟੈਂਕੀ ਕੋਲ ਆਪਣੀਆਂ ਜਾਇਜ਼ ਮੰਗਾਂ ਬਾਰੇ ਚਰਚਾ ਕੀਤੀ ਗਈ। ਉਪਰੰਤ ਸੜਕ ਕਿਨਾਰੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕਰਦਿਆਂ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਜਥੇਬੰਦੀ ਦੇ ਸੀਨੀਅਰ ਆਗੂ ਸੁਰਮੁੱਖ ਸਿੰਘ, ਚਰਨਜੀਤ ਸਿੰਘ, ਲਖਵਿੰਦਰ ਸਿੰਘ, ਦਲਜੀਤ ਸਿੰਘ ਅਤੇ ਹੋਰਨਾਂ ਠੇਕਾ ਮੁਲਾਜ਼ਮਾਂ ਨੇ ਵੀ ਇਸ ਵਿੱਚ ਸ਼ਮੂਲੀਅਤ ਕੀਤੀ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਬਦਲਾਅ ਲਿਆਉਣ ਦਾ ਕ੍ਰਾਂਤੀਕਾਰੀ ਨਾਅਰਾ ਲਗਾ ਕੇ ਦੋ ਸਾਲ ਪਹਿਲਾਂ ਪੰਜਾਬ ’ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਵੱਖ-ਵੱਖ ਕੈਟਾਗਰੀ ਦੇ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਘੱਟੋ-ਘੱਟ 20 ਵਾਰ ਲਿਖਤੀ ਰੂਪ ਵਿੱਚ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਪੈਨਲ ਮੀਟਿੰਗਾਂ ਕਰਨ ਦਾ ਵਾਅਦਾ ਕਰ ਕੇ ਪਿੱਠ ਦਿਖਾ ਕੇ ਭੱਜ ਚੁੱਕੇ ਹਨ। ਇਹੀ ਨਹੀਂ ਸੰਘਰਸ਼ਸ਼ੀਲ ਕਰਮਚਾਰੀਆਂ ’ਤੇ ਲਾਠੀਚਾਰਜ ਕਰਵਾ ਕੇ ਜ਼ਖ਼ਮਾਂ ਉੱਤੇ ਲੂਣ ਛਿੜਕਣ ਦਾ ਕੰਮ ਵੀ ਉਨ੍ਹਾਂ ਨੇ ਕੀਤਾ ਹੈ ਜਿਸ ਕਾਰਨ ਕੱਚੇ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਬੁਲਾਰਿਆਂ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਦੀ ਗੱਲ ਸੁਣਨ ਦੀ ਬਜਾਏ ਜੌੜਾਮਾਜਰਾ ਵੱਲੋਂ ਠੇਕਾ ਮੁਲਾਜ਼ਮਾਂ ਨਾਲ ਕਥਿਤ ਬਦਸਲੂਕੀ ਕੀਤੀ ਗਈ। ਇਸ ਦੇ ਰੋਸ ਵਜੋਂ ਅੱਜ ਉਨ੍ਹਾਂ ਖ਼ਿਲਾਫ਼ ਮੁਹਾਲੀ ਵਿੱਚ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਬੁਲਾਰਿਆਂ ਨੇ ਐਲਾਨ ਵੀ ਕੀਤਾ ਕਿ ਜਦੋਂ ਤੱਕ ਸਾਰੇ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Advertisement

Advertisement
Author Image

sukhwinder singh

View all posts

Advertisement
Advertisement
×