For the best experience, open
https://m.punjabitribuneonline.com
on your mobile browser.
Advertisement

ਭਾਜਪਾ ਦੇ ਫਾਸ਼ੀਵਾਦੀ ਏਜੰਡੇ ਖ਼ਿਲਾਫ਼ ਰੋਸ ਮਾਰਚ ਕੱਢਿਆ

07:56 AM May 07, 2024 IST
ਭਾਜਪਾ ਦੇ ਫਾਸ਼ੀਵਾਦੀ ਏਜੰਡੇ ਖ਼ਿਲਾਫ਼ ਰੋਸ ਮਾਰਚ ਕੱਢਿਆ
ਸੰਗਰੂਰ ’ਚ ਜਨਤਕ ਜਮਹੂਰੀ ਜਥੇਬੰਦੀਆਂ ਦੇ ਕਾਰਕੁਨ ਮਾਰਚ ਕਰਦੇ ਹੋਏ। ਫੋਟੋ: ਲਾਲੀ।
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਮਈ
ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਆਗੂਆਂ ਦੀਆਂ ਦੇਸ਼ ਵਿੱਚ ਧਰਮ ਦੇ ਆਧਾਰ ’ਤੇ ਵੰਡੀਆਂ ਪਾਉਣ ਅਤੇ ਘੱਟ ਗਿਣਤੀਆਂ ਖ਼ਿਲਾਫ ਜ਼ਹਿਰ ਉਗਲਣ ਦੀਆਂ ਕਾਰਵਾਈਆਂ ਖ਼ਿਲਾਫ਼ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ ਅਤੇ ਫੇਰੂਮਾਨ ਚੌਕ ਵਿਚ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਪੁਤਲੇ ਫ਼ੂਕਦਿਆਂ ਪ੍ਰਦਰਸ਼ਨ ਕੀਤਾ ਗਿਆ।
ਜਨਤਕ ਜਮਹੂਰੀ ਅਤੇ ਲੋਕ ਪੱਖੀ ਜਥੇਬੰਦੀਆਂ ਦੇ ਕਾਰਕੁਨ ਸਥਾਨਕ ਬਨਾਸਰ ਬਾਗ ਵਿੱਚ ਇਕੱਠੇ ਹੋਏ ਜਿੱਥੇ ਰੈਲੀ ਕੀਤੀ ਗਈ। ਇਸ ਮਗਰੋਂ ਸ਼ਹਿਰ ਵਿੱਚ ਮਾਰਚ ਕਰਦਿਆਂ ਫੇਰੂਮਾਨ ਚੌਕ ਪੁੱਜ ਕੇ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਪੁਤਲੇ ਫ਼ੂਕੇ ਗਏ। ਰੈਲੀ ਨੂੰ ਸੰਬੋਧਨ ਕਰਦਿਆਂ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਆਗੂ ਸਵਰਨਜੀਤ ਸਿੰਘ ਨੇ ਦੋਸ਼ ਲਾਇਆ ਕਿ ਭਾਜਪਾ ਵੱਲੋਂ ਸੱਤਾ ਹਥਿਆਉਣ ਲਈ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਦੇਸ਼ ਨੂੰ ਧਰਮ ਦੇ ਆਧਾਰ ’ਤੇ ਵੰਡਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਘੱਟ ਗਿਣਤੀਆਂ ਖ਼ਿਲਾਫ਼ ਜ਼ਹਿਰ ਉਗਲਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਆਪਸੀ ਸਾਂਝ ਕਾਇਮ ਰੱਖਣ ਅਤੇ ਫਿਰਕੂ ਕੱਟੜ ਤਾਕਤਾਂ ਖ਼ਿਲਾਫ਼ ਡਟਣ ਦਾ ਸੱਦਾ ਦਿੱਤਾ।
ਰੋਸ ਮਾਰਚ ’ਚ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਭੁਟਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਲਖਵੀਰ ਲੌਂਗੋਵਾਲ, ਧਰਮ ਪਾਲ ਨਮੋਲ, ਕਿਰਤੀ ਕਿਸਾਨ ਯੂਨੀਅਨ ਦੇ ਦਰਸ਼ਨ ਕੂਨਰ, ਤਰਕਸ਼ੀਲ ਸੁਸਾਇਟੀ ਦੇ ਮਾਸਟਰ ਪਰਮ ਵੇਦ, ਡੀਟੀਐਫ਼ ਦੇ ਜਸਵੀਰ ਨਮੋਲ, ਦੇਸ਼ ਭਗਤ ਯਾਦਗਾਰ ਕਮੇਟੀ ਦੇ ਬਲਵੀਰ ਲੌਂਗੋਵਾਲ, ਜੁਝਾਰ ਲੌਂਗੋਵਾਲ, ਡੀ.ਟੀ.ਐਫ. ਦੇ ਸੁਖਵਿੰਦਰ ਗਿਰ, ਪਾਵਰਕੌਮ ਪੈਨਸ਼ਨਰ ਯੂਨੀਅਨ ਦੇ ਜਗਦੇਵ ਬਾਹੀਆ, ਸੁਖਦੀਪ ਹਥਨ, ਗੋਬਿੰਦਰ ਸਿੰਘ ਮੰਗਵਾਲ, ਭਾਕਿਯੂ ਡਕੌਦਾ ਦੇ ਕੁਲਦੀਪ ਜੋਸ਼ੀ, ਪੈਨਸ਼ਨਰ ਐਸੋਸੀਏਸਨ ਦੇ ਜੀਤ ਸਿੰਘ ਢੀਂਡਸਾ ਆਦਿ ਸ਼ਾਮਲ ਸਨ। ਮੰਚ ਸੰਚਾਲਨ ਕੁਲਦੀਪ ਸਿੰਘ ਨੇ ਕੀਤਾ। ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਭੁਟਾਲ ਨੇ ਸਹਿਯੋਗ ਲਈ ਸਭ ਦਾ ਧੰਨਵਾਦ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×