ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਮੰਨਵੀ ਵਿੱਚ ਜਨ ਸੁਣਵਾਈ ਕੈਂਪ ਲਾਇਆ

08:51 AM Sep 05, 2024 IST
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਡੀਸੀ ਡਾ. ਪੱਲਵੀ ਤੇ ਹੋਰ ਅਧਿਕਾਰੀ। -ਫੋਟੋ:ਰਾਣੂ

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 4 ਸਤੰਬਰ
ਡਿਪਟੀ ਕਮਿਸ਼ਨਰ ਡਾ. ਪੱਲਵੀ ਅਤੇ ਉਪ ਮੰਡਲ ਮੈਜਿਸਟਰ੍ਰੇਟ ਸੁਰਿੰਦਰ ਕੌਰ ਨੇ ਪਿੰਡ ਮੰਨਵੀ ਵਿੱਚ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਦੇ ਨਿੱਜੀ ਅਤੇ ਸਾਂਝੇ ਮਸਲੇ ਸੁਣ ਕੇ ਮੌਕੇ ’ਤੇ ਹੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕੈਂਪ ਦੌਰਾਨ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਗਲੀਆਂ ਨਾਲੀਆਂ ਦੀ ਸਫ਼ਾਈ, ਗੰਦੇ ਪਾਣੀ ਦੀ ਨਿਕਾਸੀ, ਰਾਸ਼ਨ ਕਾਰਡ ਸਬੰਧੀ ਤੇ ਆਧਾਰ ਕਾਰਡ ਸਮੇਤ ਸਥਾਨਕ ਵਾਸੀਆਂ ਦੀਆਂ ਨਿੱਜੀ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਪਿੰਡ ਨਿਵਾਸੀਆਂ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਪਿੰਡ ਦੀ ਧਰਮਸ਼ਾਲਾ ਤੋਂ ਗੁਰੂਘਰ ਦੇ ਖ਼ਸਤਾ ਹੋਏ ਰਸਤੇ ਦੀ ਮੁਰੰਮਤ ਤੇ ਮੁੜ ਉਸਾਰੀ ਦਾ ਮਸਲਾ ਵੀ ਲਿਆਂਦਾ। ਇਸ ਦੌਰਾਨ ਡੀਸੀ ਨੇ ਕਿਸਾਨਾਂ ਨੂੰ ਖੇਤਾਂ ਦੀ ਰਹਿੰਦ ਖੂੰਹਦ ਦਾ ਬਗੈਰ ਸਾੜੇ ਨਿਪਟਾਰਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡੀਐੱਸਪੀ ਦਵਿੰਦਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕ੍ਰਿਸ਼ਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement

Advertisement