ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਨੇਡਾ ਵਿੱਚ ਪੰਜਾਬੀ ਗੱਭਰੂ ਬਣਿਆ ਪੁਲੀਸ ਅਫ਼ਸਰ

07:36 AM Jul 07, 2024 IST

ਗੁਰਨਾਮ ਸਿੰਘ ਅਕੀਦਾ
ਪਟਿਆਲਾ, 6 ਜੁਲਾਈ
ਕੈਨੇਡਾ ਵਿੱਚ ਪੰਜਾਬੀ ਮੂਲ ਦੇ ਨੌਜਵਾਨ ਰਣਇੰਦਰਜੀਤ ਸਿੰਘ ਨੇ ‘ਟੋਰਾਂਟੋ ਪੁਲੀਸ ਪਾਰਕਿੰਗ ਐਨਫੋਰਸਮੈਂਟ ਅਫਸਰ’ ਦਾ ਅਹੁਦਾ ਹਾਸਲ ਕੀਤਾ ਹੈ। ਪਟਿਆਲਾ ਦਾ ਵਸਨੀਕ ਰਣਇੰਦਰਜੀਤ ਸਿੰਘ 2019 ਵਿੱਚ ਕੈਨੇਡਾ ਗਿਆ ਸੀ। ਉਸ ਦੇ ਪਿਤਾ ਇੰਦਰਜੀਤ ਸਿੰਘ ਮਾਤਾ ਕੁਲਵਿੰਦਰ ਕੌਰ ਵੀ 2023 ਤੋਂ ਕੈਨੇਡਾ ਵਿੱਚ ਹੀ ਹਨ। ਮਾਪਿਆਂ ਨੇ ਦੱਸਿਆ ਕਿ ਇਸ ਅਹੁਦੇ ਦੀ ਛੇ ਹਫ਼ਤੇ ਦੀ ਸਿਖਲਾਈ ਉਪਰੰਤ ਹੁਣ ਜਦੋਂ ਉਨ੍ਹਾਂ ਦਾ ਪੁੱਤਰ ਡਿਊਟੀ ਸੰਭਾਲਣ ਜਾ ਰਿਹਾ ਹੈ ਤਾਂ ਉਹ ਬਹੁਤ ਖੁਸ਼ ਹਨ।
ਰਣਇੰਦਰਜੀਤ ਸਿੰਘ ਨੇ ਦੱਸਿਆ ਕਿ ਸਿਖਲਾਈ ਪ੍ਰੋਗਰਾਮ ਦੌਰਾਨ ਉਸ ਨੇ ਅਕਾਦਮਿਕ ਪੇਪਰ ਵਿੱਚ 150 ਵਿੱਚੋਂ 149 ਨੰਬਰ ਲੈ ਕੇ ਮੋਹਰੀ ਸਥਾਨ ਹਾਸਲ ਕੀਤਾ ਹੈ ਜਿਸ ਕਾਰਨ ਉਸ ਨੂੰ ਡਿਪਟੀ ਚੀਫ ਆਫ ਟੋਰਾਂਟੋ ਪੁਲੀਸ ਲੌਰੈਨ ਪੌਂਗ ਵੱਲੋਂ ਐਵਾਰਡ ਪ੍ਰਦਾਨ ਕੀਤਾ ਗਿਆ। ਉਸ ਨੇ ਦੱਸਿਆ ਕਿ ਪਹਿਲੀ ਵਾਰ ਕਿਸੇ ਪੰਜਾਬੀ ਮੂਲ ਦੇ ਵਿਅਕਤੀ ਨੂੰ ਇਹ ਐਵਾਰਡ ਮਿਲਿਆ ਹੈ। ਰਣਇੰਦਰਜੀਤ ਸਿੰਘ ਨੇ ਆਪਣੀ ਇਸ ਪ੍ਰਾਪਤੀ ਲਈ ਮਾਪਿਆਂ ਤੋਂ ਇਲਾਵਾ ਆਪਣੇ ਦੋਸਤ ਹਰਦੀਪ ਸਿੰਘ ਬੈਂਸ ਨੂੰ ਪ੍ਰੇਰਣਾਸਰੋਤ ਦੱਸਿਆ ਜੋ ਖ਼ੁਦ ਇਸੇ ਅਹੁਦੇ ਉੱਤੇ ਕਾਰਜਸ਼ੀਲ ਹੈ।

Advertisement

Advertisement