For the best experience, open
https://m.punjabitribuneonline.com
on your mobile browser.
Advertisement

ਵਿਦੇਸ਼ ਭੇਜਣ ਦੇ ਨਾਂ ’ਤੇ ਪੌਣੇ ਅੱਠ ਲੱਖ ਠੱਗੇ

10:54 AM Nov 15, 2024 IST
ਵਿਦੇਸ਼ ਭੇਜਣ ਦੇ ਨਾਂ ’ਤੇ ਪੌਣੇ ਅੱਠ ਲੱਖ ਠੱਗੇ
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 14 ਨਵੰਬਰ
ਪਿੰਡ ਹਰਿਆਊ ਦੇ ਜਾਗਰ ਸਿੰਘ ਪੁੱਤਰ ਪ੍ਰਿੰਥੀ ਸਿੰਘ ਨਾਲ ਇੱਕ ਏਜੰਟ ਵੱਲੋਂ ਉਸ ਦੇ ਪੁੱਤਰ ਅਤੇ ਉਸ ਦੀ ਪਤਨੀ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ 7 ਲੱਖ 85 ਹਜ਼ਾਰ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐੱਸਐੱਚਓ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਜਾਗਰ ਸਿੰਘ ਨੇ ਪੁਲੀਸ ਕੋਲ ਸ਼ਿਕਾਇਤ ਕੀਤੀ ਕਿ ਦਵਿੰਦਰ ਸ਼ਰਮਾ ਵਾਸੀ ਵਾਰਡ ਨੰਬਰ 17 ਬੁੱਢਲਾਡਾ ਜ਼ਿਲ੍ਹਾ ਮਾਨਸਾ ਨੇ ਉਸ ਦੇ ਲੜਕੇ ਜਸ਼ਨਦੀਪ ਸਿੰਘ ਅਤੇ ਜਾਗਰ ਸਿੰਘ ਦੀ ਪਤਨੀ ਭਿੰਦਰ ਕੌਰ ਨੂੰ ਵਿਦੇਸ਼ ਭੇਜਣ ਦੇ ਨਾਮ ਪਰ 7.85 ਲੱਖ ਰੁਪਏ ਦੀ ਠੱਗੀ ਮਾਰੀ ਹੈ। ਉਨ੍ਹਾਂ ਦੱਸਿਆ ਕਿ ਨਾ ਤਾਂ ਉਸ ਦੇ ਲੜਕੇ ਜਸ਼ਨਦੀਪ ਸਿੰਘ ਅਤੇ ਨਾ ਹੀ ਉਸ ਦੀ ਪਤਨੀ ਭਿੰਦਰ ਕੌਰ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਮੋੜੇ। ਐੱਸਐੱਚਓ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਦਵਿੰਦਰ ਸ਼ਰਮਾ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement
Author Image

sukhwinder singh

View all posts

Advertisement