ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸ਼ਨਗੜ੍ਹ ਦੇ ਹੋਟਲ ’ਚ ਚੱਲ ਰਹੇ ਹੁੱਕਾ ਬਾਰ ’ਤੇ ਛਾਪਾ

06:25 AM Apr 19, 2024 IST
ਚੰਡੀਗੜ੍ਹ ਪੁਲੀਸ ਵੱਲੋਂ ਪਿੰਡ ਕਿਸ਼ਨਗੜ੍ਹ ਵਿੱਚ ਫੜੇ ਗਏ ਹੁੱਕੇ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਪਰੈਲ
ਚੰਡੀਗੜ੍ਹ ਪੁਲੀਸ ਨੇ ਪਿੰਡ ਕਿਸ਼ਨਗੜ੍ਹ ਵਿੱਚ ਹੋਟਲ ਵਿੱਚ ਨਾਜਾਇਜ਼ ਢੰਗ ਨਾਲ ਚੱਲ ਰਹੇ ਹੁੱਕਾ ਬਾਰ ’ਤੇ ਛਾਪਾ ਮਾਰਿਆ। ਪੁਲੀਸ ਦੇ ਹੋਟਲ ਵਿੱਚ ਪਹੁੰਚਦਿਆਂ ਨੌਜਵਾਨ ਫਰਾਰ ਹੋ ਗਏ ਹਨ। ਇਸ ਦੌਰਾਨ ਪੁਲੀਸ ਨੇ ਭਾਜਪਾ ਆਗੂ ਦੇ ਪੁੱਤ ਸਣੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਭਾਜਪਾ ਆਗੂ ਦਾ ਪੁੱਤ ਸਾਹਿਲ, ਰੋਹਿਤ ਵਾਸੀਆਨ ਕਿਸ਼ਨਗੜ੍ਹ ਅਤੇ ਕ੍ਰਿਸ਼ਨਾ ਵਾਸੀ ਮੁਹਾਲੀ ਦੇ ਨਾਮ ਸ਼ਾਮਲ ਹਨ। ਥਾਣਾ ਆਈਟੀ ਪਾਰਕ ਦੀ ਪੁਲੀਸ ਨੇ ਹੋਟਲ ਵਿੱਚੋਂ ਇਕ ਦਰਜਨ ਦੇ ਕਰੀਬ ਹੁੱਕੇ ਜ਼ਬਤ ਕਰ ਲਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਆਈਟੀ ਪਾਰਕ ਦੀ ਪੁਲੀਸ ਨੇ ਸੂਹ ਦੇ ਆਧਾਰ ’ਤੇ ਪਿੰਡ ਕਿਸ਼ਨਗੜ੍ਹ ਦੇ ਹੋਟਲ ਵਿੱਚ ਛਾਪਾ ਮਾਰਿਆ ਤਾਂ ਉੱਥੇ ਬਿਨਾਂ ਕਿਸੇ ਰੋਕ-ਟੋਕ ਤੋਂ ਹੁੱਕੇ ਦੀ ਵਰਤੋਂ ਕੀਤੀ ਜਾ ਰਹੀ ਸੀ। ਪੁਲੀਸ ਨੇ ਹੋਟਲ ਵਿੱਚੋਂ ਇਕ ਦਰਜਨ ਦੇ ਕਰੀਬ ਹੁੱਕੇ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਪਿੰਡ ਕਿਸ਼ਨਗੜ੍ਹ ਵਿੱਚ ਵੱਡੀ ਗਿਣਤੀ ਵਿੱਚ ਹੋਟਲ ਸਥਿਤ ਹਨ, ਜਿੱਥੇ ਆਏ ਦਿਨ ਗੈਰਕਾਨੂੰਨੀ ਕੰਮਾਂ ਦਾ ਖੁਲਾਸਾ ਹੋ ਰਿਹਾ ਹੈ। ਚੰਡੀਗੜ੍ਹ ਪੁਲੀਸ ਨੇ ਪਿਛਲੇ ਦਿਨ ਇਕ ਹੋਟਲ ਵਿੱਚੋਂ ਦੇਹ ਵਪਾਰ ਦਾ ਪਰਦਾਫਾਸ਼ ਕੀਤਾ ਸੀ। ਇਸ ਤੋਂ ਇਲਾਵਾ ਹੋਟਲ ਵਿੱਚ ਜੂਆ ਖੇਡਦੇ ਨੌਂ ਜਣਿਆਂ ਨੂੰ ਕਾਬੂ ਕੀਤਾ ਸੀ। ਚੰਡੀਗੜ੍ਹ ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਦੇ ਹੋਟਲਾਂ, ਰੈਟਸੋਟੇਂਟ ਤੇ ਕਲੱਬਾਂ ਵਿੱਚ ਹੁੱਕੇ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾਈ ਹੋਈ ਹੈ। ਪੁਲੀਸ ਸ਼ਹਿਰ ਵਿੱਚ ਹੁੱਕਾ ਬਾਰ ਚਲਾਉਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰ ਰਹੀ ਹੈ। ਪੁਲੀਸ ਨੇ ਕਿਹਾ ਕਿ ਹੁੱਕਾ ਬਾਰ ਚਲਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement