ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਰੀਦਕੋਟ ’ਚ ਵਿਸ਼ਵ ਸਾਈਕਲ ਦਿਵਸ ਨੂੰ ਸਮਰਪਿਤ ਰੈਲੀ ਕੀਤੀ

08:46 AM Jun 03, 2024 IST
ਸਾਈਕਲ ਰੈਲੀ ਵਿਚ ਸ਼ਾਮਲ ਵਿਧਾਇਕ ਗੁਰਦਿਤ ਸਿੰਘ ਸੇਖੋਂ ਅਤੇ ਸ਼ਹਿਰ ਵਾਸੀ।

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 2 ਜੂਨ
ਸਿਹਤਮੰਦ ਰਹਿਣ ਲਈ ਅਤੇ ਵਿਸ਼ਵ ਸਾਈਕਲ ਦਿਵਸ ਨੂੰ ਸਮਰਪਿਤ ਫਰੀਦਕੋਟ ਵਿੱਚ ਸਾਈਕਲ ਰੈਲੀ ਕੱਢੀ ਇਸ ਸਮਾਗਮ ਦੇ ਪ੍ਰਬੰਧਕ ਡਾ. ਗਗਨ ਬਜਾਜ ਅਤੇ ਵਿਕਾਸ ਗੋਇਲ ਨੇ ਦੱਸਿਆ ਕਿ ਇਥੋਂ ਦੇ ਵਸਨੀਕਾਂ ਵੱਲੋਂ ਬਣਾਏ ਗਏ ਸਾਈਕਲ ਗਰੁੱਪ ਨੇ ਲੋਕਾਂ ਨੂੰ ਸਿਹਤਮੰਦ ਰੱਖਣ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਤੇ ਟਰੈਫਿਕ ਦੀ ਸਮੱਸਿਆ ਤੋਂ ਨਿਜਾਤ ਪਾਉਣ ਦਾ ਸੰਦੇਸ਼ ਦਿੰਦਿਆਂ ਇੱਥੇ ਇੱਕ ਸਾਈਕਲ ਰੈਲੀ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਫਰੀਦਕੋਟ ਦੇ ਵਿਧਾਇਕ ਗੁਰਦਿਤ ਸਿੰਘ ਸੇਖੋਂ ਅਤੇ ਸੈਂਕੜੇ ਨੌਜਵਾਨਾਂ ਨੇ ਹਿੱਸਾ ਲਿਆ। ਗੁਰਦਿੱਤ ਸਿੰਘ ਸੇਖੋ ਨੇ ਦੱਸਿਆ ਕਿ ਇਸ ਸਾਈਕਲ ਰੈਲੀ ਵਿੱਚ ਬਜ਼ੁਰਗ ਨੌਜਵਾਨ, ਡਾਕਟਰ, ਵਕੀਲ, ਪ੍ਰੋਫੈਸਰ ਅਤੇ ਹਰ ਤਬਕੇ ਨਾਲ ਸਬੰਧਤ ਲੋਕਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਾਈਕਲ ਰੈਲੀ ਵਿੱਚ ਅਜਿਹੇ ਵਿਅਕਤੀ ਵੀ ਸ਼ਾਮਲ ਹੋਏ ਜਿਨ੍ਹਾਂ ਨੇ 40 ਘੰਟਿਆਂ ਵਿੱਚ 600 ਕਿਲੋਮੀਟਰ ਤੱਕ ਸਾਈਕਲ ਚਲਾਇਆ। ਇਸ ਸਾਈਕਲ ਰੈਲੀ ਨੇ ਕਰੀਬ 15 ਕਿਲੋਮੀਟਰ ਦਾ ਸਫਰ ਤੈਅ ਕੀਤਾ। ਇਸ ਰੈਲੀ ਵਿੱਚ ਸ਼ਾਮਿਲ ਹੋਣ ਵਾਲੇ ਬਜ਼ੁਰਗਾਂ ਅਤੇ ਨੌਜਵਾਨਾਂ ਦਾ ਪ੍ਰਬੰਧਕਾਂ ਨੇ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ। ਗੁਰਦਿਤ ਸਿੰਘ ਸੇਖੋ ਨੇ ਕਿਹਾ ਕਿ ਅਜਿਹੀਆਂ ਰੈਲੀਆਂ ਨੂੰ ਉਤਸ਼ਾਹਿਤ ਕਰਨ ਲਈ ਭਵਿੱਖ ਵਿੱਚ ਵੀ ਚਾਰਾਜੋਈ ਜਾਰੀ ਰਹੇਗੀ।

Advertisement

Advertisement