For the best experience, open
https://m.punjabitribuneonline.com
on your mobile browser.
Advertisement

ਕਾਰੋਬਾਰੀ ਤੋਂ ਕਰੋੜ ਰੁਪਏ ਦੀ ਫਿਰੌਤੀ ਮੰਗੀ

10:15 AM Jun 16, 2024 IST
ਕਾਰੋਬਾਰੀ ਤੋਂ ਕਰੋੜ ਰੁਪਏ ਦੀ ਫਿਰੌਤੀ ਮੰਗੀ
Advertisement

ਤਰਨ ਤਾਰਨ (ਪੱਤਰ ਪ੍ਰੇਰਕ): ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਗਰੋਹ ਨੇ ਇਲਾਕੇ ਦੇ ਪਿੰਡ ਚੌਧਰੀਵਾਲਾ ਦੇ ਵਸਨੀਕ ਇੱਕ ਕਾਰੋਬਾਰੀ ਤੋਂ ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ| ਪੀੜਤ ਕਾਰੋਬਾਰੀ ਹਰਪਾਲ ਸਿੰਘ ਵਾਸੀ ਪਿੰਡ ਚੌਧਰੀਵਾਲਾ ਕਿਧਰੇ ਜਾ ਰਿਹਾ ਸੀ ਕਿ ਇਸ ਦੌਰਾਨ ਉਸ ਦੇ ਮੋਬਾਈਲ ’ਤੇ ਵਟਸਐਪ ਕਾਲ ਆਈ ਜਿਸ ਦੌਰਾਨ ਵਿਅਕਤੀ ਨੇ ਆਪਣੀ ਪਛਾਣ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਸਾਥੀ ਸੱਤਾ ਚੌਧਰੀਵਾਲਾ ਵਜੋਂ ਦੱਸੀ| ਉਸ ਨਾਲ ਦੋ ਹੋਰ ਅਣਪਛਾਤੇ ਵਿਅਕਤੀ ਵੀ ਬੋਲ ਰਹੇ ਸਨ| ਸੱਤਾ ਨੇ ਉਸ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਜਦਕਿ ਉਸ ਦੇ ਦੋ ਹੋਰਨਾਂ ਸਾਥੀਆਂ ਨੇ ਉਸ ਤੋਂ ਕਰੋੜ ਰੁਪਏ ਦੀ ਮੰਗ ਕੀਤੀ ਤੇ ਨਾ ਦੇਣ ’ਤੇ ਜਾਨ ਤੋਂ ਮਾਰ ਦੇਣ ਦੀ ਧਮਕੀ ਦਿੱਤੀ| ਪੁਲੀਸ ਨੇ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement
Author Image

sukhwinder singh

View all posts

Advertisement