ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਪਾਰੀ ਤੋਂ ਦੋ ਕਰੋੜ ਦੀ ਫ਼ਿਰੌਤੀ ਮੰਗੀ

06:55 AM Jun 06, 2024 IST

ਤਰਨ ਤਾਰਨ (ਪੱਤਰ ਪ੍ਰੇਰਕ):

Advertisement

ਜ਼ਿਲ੍ਹਾ ਤਰਨ ਤਾਰਨ ਦੇ ਵਪਾਰੀ ਤੋਂ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਦੋ ਕਰੋੜ ਰੁਪਏ ਦੀ ਫ਼ਿਰੌਤੀ ਮੰਗੀ ਹੈ| ਵਪਾਰੀ ਰਿਤਿਕ ਅਰੋੜਾ ਨੇ ਸਥਾਨਕ ਥਾਣਾ ਦੀ ਸਿਟੀ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਕਿਹਾ ਕਿ ਲੰਘੇ ਦਿਨ ਉਹ ਆਪਣੀ ਦੁਕਾਨ ’ਤੇ ਬੈਠਾ ਸੀ ਕਿ ਇਸ ਦੌਰਾਨ ਉਸ ਦੇ ਮੋਬਾਈਲ ’ਤੇ ਵਟਸਐਪ ਕਾਲ ਆਈ ਤੇ ਫੋਨ ਕਰਨ ਵਾਲੇ ਨੇ ਖ਼ੁਦ ਨੂੰ ਲਖਬੀਰ ਸਿੰਘ ਲੰਡਾ ਦੱਸਦਿਆਂ ਦੋ ਕਰੋੜ ਰੁਪਏ ਫ਼ਿਰੌਤੀ ਦੀ ਮੰਗ ਕੀਤੀ| ਰਿਤਿਕ ਅਰੋੜਾ ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ਇੰਡੀਆ (ਐਨਐੱਸਯੂਆਈ) ਦਾ ਸੂਬਾ ਮੀਤ ਪ੍ਰਧਾਨ ਵੀ ਹਨ| ਸ਼ਿਕਾਇਤਕਰਤਾ ਮੁਤਾਬਕ ਫ਼ਿਰੌਤੀ ਨਾ ਮਿਲਣ ’ਤੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਏਐੱਸਆਈ ਰਛਪਾਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ|

Advertisement
Advertisement