For the best experience, open
https://m.punjabitribuneonline.com
on your mobile browser.
Advertisement

ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਫਿਰੌਤੀ ਮੰਗਣ ਵਾਲਾ ਅਸਲੇ ਸਣੇ ਗ੍ਰਿਫ਼ਤਾਰ

09:20 PM Jun 29, 2023 IST
ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਫਿਰੌਤੀ ਮੰਗਣ ਵਾਲਾ ਅਸਲੇ ਸਣੇ ਗ੍ਰਿਫ਼ਤਾਰ
Advertisement
Advertisement

ਐਸ.ਏ.ਐਸ. ਨਗਰ (ਮੁਹਾਲੀ): ਪੰਜਾਬ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਸੈੱਲ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ‘ਤੇ ਫਿਰੌਤੀ ਮੰਗਣ ਵਾਲੇ ਗਰੋਹ ਦਾ ਪਰਦਾਫਾਸ਼ ਕਰ ਕੇ ਟੀਡੀਆਈ ਵੈਲਿੰਗਟਨ ਸਿਟੀ ਸੈਕਟਰ-117, ਮੁਹਾਲੀ ਤੋਂ ਇੱਕ ਮੁਲਜ਼ਮ ਨੂੰ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ। ਜਬਰੀ ਵਸੂਲੀ ਕਰਨ ਵਾਲਾ ਇਹ ਗਰੋਹ ਮੁਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਰਗਰਮ ਸੀ। ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਵਿਸ਼ਾਲ ਕੁਮਾਰ ਵਾਸੀ ਮਲੋਆ (ਯੂਟੀ) ਵਜੋਂ ਹੋਈ ਹੈ, ਜੋ ਇੱਥੇ ਇੱਕ ਸੈਲੂਨ ਵਿੱਚ ਕੰਮ ਕਰਦਾ ਸੀ। ਪੁਲੀਸ ਨੇ ਉਸ ਕੋਲੋਂ .32 ਬੋਰ ਦਾ ਪਿਸਤੌਲ ਅਤੇ ਦੋ ਕਾਰਤੂਸ ਵੀ ਬਰਾਮਦ ਕੀਤੇ ਹਨ। ਮੁਲਜ਼ਮ ਖ਼ਿਲਾਫ਼ ਪੰਜਾਬ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਸੈੱਲ ਦੇ ਮੁਹਾਲੀ ਥਾਣੇ ਵਿੱਚ ਅਸਲਾ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਸ਼ਾਲ ਦੇ ਸਾਥੀ ਕਸ਼ਮੀਰ ਸਿੰਘ ਉਰਫ਼ ਬੌਬੀ ਵਾਸੀ ਪਿੰਡ ਘੰਗਰੋਲੀ (ਪਟਿਆਲਾ) ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ। -ਪੱਤਰ ਪ੍ਰੇਰਕ

Advertisement
Tags :
Advertisement
Advertisement
×