For the best experience, open
https://m.punjabitribuneonline.com
on your mobile browser.
Advertisement

ਧਾਰਮਿਕ ਸਥਾਨ ਨੂੰ ਪਿਕਨਿਕ ਸਥਾਨ ਨਹੀਂ ਸਮਝਣਾ ਚਾਹੀਦਾ: ਜਥੇਦਾਰ

09:15 AM Jun 30, 2024 IST
ਧਾਰਮਿਕ ਸਥਾਨ ਨੂੰ ਪਿਕਨਿਕ ਸਥਾਨ ਨਹੀਂ ਸਮਝਣਾ ਚਾਹੀਦਾ  ਜਥੇਦਾਰ
Advertisement

ਪੱਤਰ ਪ੍ਰੇਰਕ
ਮਾਨਸਾ, 29 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਸਾ ਜ਼ਿਲ੍ਹੇ ਦੇ ਐੱਸ.ਜੀ.ਪੀ.ਸੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਯਤਨਾਂ ਨਾਲ ਪਿਛਲੇ ਇੱਕ ਮਹੀਨੇ ਤੋਂ ਵੱਖ-ਵੱਖ ਪਿੰਡਾਂ ਵਿੱਚ ਲਾਏ ਗਏ ਗੁਰਮਤਿ ਕੈਂਪਾਂ ’ਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ ਕਰਨ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਗੁਰਦੁਆਰਾ ਭਾਈ ਬਹਿਲੋ ਫਫੜੇ ਭਾਈਕੇ ਵਿਖੇ ਪੁੱਜੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਜੋ ਲੋਕ ਵਾਰ-ਵਾਰ ਸ਼ਰਾਰਤਾਂ ਕਰ ਰਹੇ ਹਨ, ਉਹ ਨਹੀਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਉਹ ਸਿੱਖਾਂ ਦੇ ਧਾਰਮਿਕ ਸਥਾਨ ਹਨ, ਪਿਕਨਿਕ ਸਥਾਨ ਨਹੀਂ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਪੱਗੜੀਧਾਰੀ ਲੋਕਾਂ ਨੂੰ ਅਤਿਵਾਦੀਆਂ ਅਤੇ ਵੱਖਵਾਦੀਆਂ ਨਾਲ ਜੋੜਿਆ ਜਾ ਰਿਹਾ ਹੈ, ਜੋ ਬਿਲਕੁਲ ਗਲਤ ਹੈ, ਕਿਉਂਕਿ ਉਹ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਉੱਤੇ ਕਿਸੇ ਨੂੰ ਕੋਈ ਵੀ ਟਿੱਪਣੀ ਕਰਨ ਦੀ ਆਗਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਤੁਰੰਤ ਹੋਣੀ ਚਾਹੀਦੀ ਹੈ, ਕਿਉਂਕਿ ਉਹ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ।

Advertisement

Advertisement
Author Image

Advertisement
Advertisement
×