ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ੍ਰੀ ਹੇਮਕੁੰਟ ਸਾਹਿਬ ਜਾਂਦਿਆਂ ਮਾਛੀਵਾੜਾ ਵਾਸੀ ਦਾ ਦੇਹਾਂਤ

11:26 AM May 27, 2024 IST

ਪੱਤਰ ਪ੍ਰੇਰਕ
ਮਾਛੀਵਾੜਾ, 26 ਮਈ
ਇੱਥੋਂ ਦੇ ਵਾਸੀ ਤੇ ਸਾਬਕਾ ਬੀਪੀਈਓ ਮਾ. ਕੁਲਵੰਤ ਸਿੰਘ ਦਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਂਦਿਆਂ ਰਸਤੇ ਵਿਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਉਹ ਪਿਛਲੇ ਦਿਨੀਂ 21 ਮਈ ਨੂੰ ਮਾਛੀਵਾੜਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਜਥੇ ਨਾਲ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ। ਮੁੱਖ ਅਸਥਾਨ ਗੋਬਿੰਦ ਧਾਮ ਤੋਂ ਲਗਪਗ ਅੱਧਾ ਕਿਲੋਮੀਟਰ ਪਿੱਛੇ ਉਨ੍ਹਾਂ ਨੂੰ ਸਾਹ ਲੈਣ ਵਿਚ ਪ੍ਰੇਸ਼ਾਨੀ ਹੋਈ ਅਤੇ ਉੱਥੇ ਹੀ ਉਨ੍ਹਾਂ ਆਖਰੀ ਸਾਹ ਲਏ। ਅੱਜ ਉਨ੍ਹਾਂ ਦੀ ਮ੍ਰਿਤਕ ਦੇਹ 10 ਵਜੇ ਉਨ੍ਹਾਂ ਦੇ ਮਾਛੀਵਾੜਾ ਸਥਿਤ ਗ੍ਰਹਿ ਵਿਖੇ ਲਿਆਂਦੀ ਗਈ ਜਿਨ੍ਹਾਂ ਦਾ ਸਥਾਨਕ ਸ਼ਮਸ਼ਾਨ ਘਾਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸਵ. ਮਾਸਟਰ ਕੁਲਵੰਤ ਸਿੰਘ ਨਮਿੱਤ ਅੰਤਿਮ ਅਰਦਾਸ 2 ਜੂਨ ਨੂੰ ਗੁਰਦੁਆਰਾ ਗੁਰੂ ਰਵਿਦਾਸ ਮਹਾਰਾਜ ਮਾਛੀਵਾੜਾ ਵਿਖੇ ਹੋਵੇਗੀ।

Advertisement

Advertisement
Advertisement