ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਕੀਤੇ ਪ੍ਰਬੰਧਾਂ ਦੀ ਸਮੀਖਿਆ

09:06 AM Jun 05, 2023 IST

ਪੱਤਰ ਪ੍ਰੇਰਕ

Advertisement

ਮਾਨਸਾ, 4 ਜੂਨ

ਡਿਪਟੀ ਕਮਿਸ਼ਨਰ ਟੀ.ਬੈਨਿਥ ਨੇ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਸਥਾਨਕ ਬੱਚਤ ਭਵਨ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ, ਜਿਸ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ ਤਾਂ ਜੋ ਸਾਰੇ ਅਧਿਕਾਰੀ ਆਪਸ ਵਿੱਚ ਤਾਲਮੇਲ ਰੱਖ ਸਕਣ ਅਤੇ ਸੰਭਾਵੀ ਭਾਰੀ ਬਾਰਿਸ਼ਾਂ ਜਾਂ ਹੜ੍ਹਾਂ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਬਚਾਅ ਕਾਰਜਾਂ ਲਈ ਲੋੜੀਂਦਾ ਜ਼ਰੂਰੀ ਸਾਮਾਨ ਤਿਆਰ ਰੱਖਿਆ ਜਾਵੇ ਅਤੇ ਸਬੰਧਤ ਅਮਲੇ ਦੀਆਂ ਡਿਊਟੀਆਂ ਸਬੰਧੀ ਵੇਰਵੇ ਤਿਆਰ ਰੱਖੇ ਜਾਣ। ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਪਾਸੋਂ ਜ਼ਿਲ੍ਹੇ ਅੰਦਰ ਪੈਂਦੀਆਂ ਡਰੇਨਾਂ ਦੀ ਸਾਫ ਸਫਾਈ ਸਬੰਧੀ ਜਾਣਕਾਰੀ ਲਈ ਅਤੇ ਡਰੇਨਾਂ ਦੀ ਸਫਾਈ ਦਾ ਕੰਮ ਜਲਦੀ ਮੁਕੰਮਲ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਨੂੰ ਰਾਸ਼ਨ ਸਪਲਾਈ ਦੇ ਪ੍ਰਬੰਧ ਰੱਖਣ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੂੰ ਮੈਡੀਕਲ ਟੀਮਾਂ ਦਾ ਗਠਨ ਕਰਨ, ਸਿਵਲ ਸਰਜਨ ਨੂੰ ਦਵਾਈਆਂ ਦੀ ਉਪਲਬਧਤਾ, ਪੀਣ ਲਈ ਪਾਣੀ ਦਾ ਪ੍ਰਬੰਧ ਆਦਿ ਕਰਨ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ।

Advertisement

Advertisement