ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ
ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 5 ਸਤੰਬਰ
ਗੁਰੂ ਅਮਰਦਾਸ ਦੇ 450 ਸਾਲਾਂ ਸ਼ਤਾਬਦੀ ਸਮਾਗਮ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਅਤੇ ਸੰਗਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਅੱਜ ਕਮੇਟੀ ਦੇ ਸਕੱਤਰ ਰਾਜਿੰਦਰ ਸਿੰਘ ਮਹਿਤਾ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵੱਲੋਂ ਜਾਇਜ਼ਾ ਲਿਆ ਗਿਆ। ਇਸ ਮੌਕੇ ਸਾਬਕਾ ਸਕੱਤਰ ਗੁਰਚਰਨ ਸਿੰਘ ਗਰੇਵਾਲ ਤੇ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਆਦਿ ਮੌਜੂਦ ਸਨ। ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆ ਵੱਲੋਂ ਤਿਆਰ ਕੀਤੇ ਜਾ ਰਹੇ ਵਿਸ਼ਾਲ ਲੰਗਰ ਹਾਲ ਦੇ ਚੱਲ ਰਹੇ ਕਾਰਜਾਂ ਦਾ ਵੀ ਉਨ੍ਹਾਂ ਜਾਇਜ਼ਾ ਲਿਆ। ਐੱਸਜੀਪੀਸੀ ਅਧਿਕਾਰੀਆਂ ਨੇ ਕਾਰਜਾਂ ’ਤੇ ਤਸੱਲੀ ਪ੍ਰਗਟ ਕੀਤੀ ਅਤੇ ਸ਼ਤਾਬਦੀ ਸਮਾਗਮਾਂ ਦੇ ਇੰਚਾਰਜ ਸਤਨਾਮ ਸਿੰਘ ਰਿਆੜ ਅਤੇ ਮੈਨੇਜਰ ਗੁਰਾ ਸਿੰਘ ਮਾਨ ਨੂੰ ਜਲਦ ਤੋਂ ਜਲਦ ਸਮੁੱਚੇ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼ ਦਿੱਤੇ। ਉਨ੍ਹਾਂ ਆਖਿਆ ਕਿ ਕੌਮੀ ਪੱਧਰ ’ਤੇ ਮਨਾਏ ਜਾ ਰਹੇ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ 450 ਸਾਲਾਂ ਸ਼ਤਾਬਦੀ ਦੇ ਸਮੁੱਚੇ ਸਮਾਗਮ ਅਲੌਕਿਕ ਹੋਣਗੇ।