For the best experience, open
https://m.punjabitribuneonline.com
on your mobile browser.
Advertisement

ਹੋਲੇ-ਮਹੱਲੇ ਦੀਆਂ ਤਿਆਰੀਆਂ ਦਾ ਜਾਇਜ਼ਾ

06:18 AM Feb 22, 2024 IST
ਹੋਲੇ ਮਹੱਲੇ ਦੀਆਂ ਤਿਆਰੀਆਂ ਦਾ ਜਾਇਜ਼ਾ
ਮੇਲਾ ਖੇਤਰ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਐੱਸਐੱਸਪੀ ਗੁਲਨੀਤ ਸਿੰਘ ਖੁਰਾਨਾ।
Advertisement

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 21 ਫਰਵਰੀ
ਜ਼ਿਲ੍ਹਾ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਹੋਲਾ-ਮਹੱਲਾ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਰੂਪਨਗਰ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਸ ਦੌਰਾਨ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਨੂੰ ਹੋਰ ਸ਼ਿੰਗਾਰਿਆ ਜਾਵੇਗਾ, ਸੜਕਾਂ ਦੇ ਆਲੇ ਦੁਆਲੇ ਫੁਟਪਾਥ, ਸਟਰੀਟ ਲਾਈਟ, ਪੋਲ ਅਤੇ ਗਰਿੱਲਾਂ ਨੂੰ ਰੰਗ ਰੋਗਨ ਕਰਕੇ ਚਮਕਾਇਆ ਜਾਵੇਗਾ, ਫਲਦਾਰ ਅਤੇ ਫੁੱਲਦਾਰ ਬੂਟਿਆਂ ਦੀ ਕਟਾਈ, ਛਟਾਈ ਅਤੇ ਧੁਆਈ ਕਰਕੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਇਆ ਜਾਵੇਗਾ। ਉਹ ਅੱਜ ਇੱਥੇ ਕਿਸਾਨ ਹਵੇਲੀ ਵਿੱਚ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸੇਵਾਦਾਰਾਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹਰ ਸਾਲ ਭੂਰੀ ਵਾਲਿਆਂ ਦੇ ਸੇਵਾਦਾਰ ਪ੍ਰਸ਼ਾਸਨ ਨੂੰ ਇਸ ਵਿਆਪਕ ਸਫ਼ਾਈ ਮੁਹਿੰਮ ਵਿਚ ਆਪਣਾ ਸਹਿਯੋਗ ਦਿੰਦੇ ਹਨ ਤੇ ਸ਼ਰਧਾਲੂਆਂ ਦੀ ਆਮਦ ਤੋਂ ਪਹਿਲਾਂ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਨੂੰ ਸਾਫ਼-ਸੁਥਰਾ ਬਣਾਇਆ ਜਾਂਦਾ ਹੈ।
ਇਸ ਦੌਰਾਨ ਮੇਲੇ ਸਬੰਧੀ ਅਗਾਊਂ ਮੀਟਿੰਗ ਕਰਨ ਪੁੱਜੇ ਰੂਪਨਗਰ ਦੇ ਸੀਨੀਅਰ ਪੁਲੀਸ ਕਪਤਾਨ ਗੁਲਨੀਤ ਸਿੰਘ ਖੁਰਾਨਾ ਨੇ ਕਿਹਾ ਕਿ ਹੋਲਾ-ਮਹੱਲਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ, ਗੈਰ-ਸਮਾਜਿਕ ਅਨਸਰਾਂ ’ਤੇ ਪੁਲੀਸ ਦੀ ਤਿੱਖੀ ਨਜ਼ਰ ਰਹੇਗੀ। ਉਨ੍ਹਾਂ ਕਿਹਾ ਮੇਲਾ ਖੇਤਰ ਵਿੱਚ ਸੁਚਾਰੂ ਆਵਾਜਾਈ ਵਿਵਸਥਾ ਯਕੀਨੀ ਬਣਾਈ ਜਾਵੇਗੀ ਅਤੇ ਬਾਹਰਲੇ ਰਾਜਾਂ ਤੇ ਹੋਰ ਜ਼ਿਲ੍ਹਿਆਂ ਤੋਂ ਆਉਣ-ਜਾਣ ਵਾਲੇ ਵਾਹਨ ਚਾਲਕਾਂ ਲਈ ਬਦਲਵੇਂ ਰੂਟ ਤਿਆਰ ਕੀਤੇ ਗਏ ਹਨ। ਅੱਜ ਸ੍ਰੀ ਦਸਮੇਸ਼ ਮਾਰਸ਼ਲ ਅਕੈਡਮੀ ਵਿਖੇ ਅਧਿਕਾਰੀਆਂ ਨਾਲ ਵਿਸੇਸ਼ ਦੌਰੇ ਤੇ ਪਹੁੰਚੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ ਨੇ ਕਿਹਾ ਕਿ ਮੇਲੇ ਦੌਰਾਨ ਪੁਲੀਸ ਕੰਟਰੋਲ ਰੂਮ 24/7 ਕਾਰਜਸ਼ੀਲ ਹੋਣਗੇ, ਸਮੁੱਚੇ ਮੇਲਾ ਖੇਤਰ ਨੂੰ ਸੈਕਟਰਾਂ ਵਿਚ ਵੰਡਿਆ ਗਿਆ ਹੈ, ਹਰ ਸੈਕਟਰ ਵਿਚ ਅਧਿਕਾਰੀ ਤੈਨਾਤ ਹੋਵੇਗਾ, ਵਾਚ ਟਾਵਰ ਲਗਾਏ ਜਾਣਗੇ, ਸ਼ਰਧਾਲੂਆ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨੇ ਸਮੁੱਚੇ ਮੇਲੇ ਖੇਤਰ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਏਡੀਸੀ (ਜ) ਪੂਜਾ ਸਿਆਲ, ਐੱਸਪੀ ਰਾਜਪਾਲ ਸਿੰਘ ਹੁੰਦਲ, ਡੀਐੱਸਪੀ ਅਜੈ ਸਿੰਘ, ਕਾਰਜਕਾਰੀ ਇੰ. ਦਵਿੰਦਰ ਕੁਮਾਰ, ਐੱਸਡੀਓ ਵਿਵੇਕ ਦੁਰੇਜਾ, ਐੱਸਐੱਚਓ ਹਿੰਮਤ ਸਿੰਘ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×