ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਨੀਤਾ ਸੋਮ ਪ੍ਰਕਾਸ਼ ਦੇ ਹੱਕ ’ਚ ਦਸੂਹਾ ਵਿੱਚ ਰੋਡ ਸ਼ੋਅ ਕੱਢਿਆ

07:08 AM May 23, 2024 IST
ਰੋਡ ਸ਼ੋਅ ਦੌਰਾਨ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਤੇ ਰਵਿੰਦਰ ਰਵੀ ਸ਼ਿੰਗਾਰੀ।

ਭਗਵਾਨ ਦਾਸ ਸੰਦਲ
ਦਸੂਹਾ, 22 ਮਈ
ਇੱਥੇ ਭਾਜਪਾ ਦੇ ਸਾਰੇ ਧੜਿਆਂ ਦੀ ਇੱਕਜੁੱਟਤਾ ਕਾਰਨ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੀ ਸਥਿਤੀ ਮਜ਼ਬੂਤ ਨਜ਼ਰ ਆ ਰਹੀ ਹੈ। ਵਿਰੋਧੀਆਂ ਨੂੰ ਭਾਰੀ ਟੱਕਰ ਦੇਣ ਅਤੇ ਭਾਜਪਾ ਦੀ ਹੈਟ੍ਰਿਕ ਬਣਾਉਣ ਲਈ ਸਮੂਹ ਧੜਿਆਂ ਦੇ ਆਲ੍ਹਾ ਆਗੂਆਂ ਵੱਲੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ਵਿੱਚ ਸ਼ਹਿਰ ਅੰਦਰ ਰੋਡ ਸ਼ੋਅ ਕੱਢਿਆ ਗਿਆ ਜੋ ਪ੍ਰਾਚੀਨ ਪਾਂਡਵ ਸਰੋਵਰ ਤੋਂ ਸ਼ੁਰੂ ਹੋਇਆ ਤੇ ਵੱਖ ਵੱਖ ਬਾਜ਼ਾਰਾਂ ’ਚ ਪੁੱਜਾ।
ਇਸ ਦੌਰਾਨ ਅਨੀਤਾ ਸੋਮ ਪ੍ਰਕਾਸ਼ ਨੇ ਵੋਟਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ, ਜੋ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਿੱਚ ਯਕੀਨ ਰੱਖਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਤੇ ਕਾਂਗਰਸ ਤੋਂ ਸੁਚੇਤ ਹੋਣ ਦੀ ਲੋੜ ਹੈ ਕਿਉਂਕਿ ਇਹ ਦੋਵੇਂ ਪਾਰਟੀਆਂ ਪੰਜਾਬੀਆਂ ਨੂੰ ਗੁਮਰਾਹ ਕਰ ਰਹੀਆਂ ਹਨ ਜਦਕਿ ਦੇਸ਼ ਨੂੰ ਸਿਰਫ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਥਿਰ ਸਰਕਾਰ ਦੀ ਲੋੜ ਹੈ। ਇਸ ਮੌਕੇ ਰਵਿੰਦਰ ਰਵੀ ਸ਼ਿੰਗਾਰੀ, ਜਸਵੰਤ ਪੱਪੂ, ਠਾਕੁਰ ਵਿਵੇਕ ਰਿੰਕਾ, ਹਰਵਿੰਦਰ ਸਿੰਘ ਕਲਸੀ, ਰਘੁਨਾਥ ਰਾਣਾ, ਸ਼ੁਭ ਸਰੋਚ, ਸੁਸ਼ੀਲ ਪਿੰਕੀ, ਡਾ. ਹਰਸਿਮਰਤ ਸਿੰਘ ਸਾਹੀ, ਬਲਖੀਸ਼ ਰਾਜ, ਅਜੇ ਸੇਠੂ, ਸਤੀਸ਼ ਘਈ, ਵਿਸ਼ਾਲ ਦੱਤਾ, ਰਜਨੀ ਕੋਂਸਲ, ਖੁਸ਼ਦੀਪ, ਸੰਜੀਵ ਮਿਨਹਾਸ, ਰਿੰਪੀ ਰਲਹਣ, ਲੱਖਾ ਸਿੰਘ ਮੌਜੂਦ ਸਨ।

Advertisement

‘ਆਪ’ ਵੱਲੋਂ ਕੀਤੇ ਵਾਅਦੇ ਕਦੇ ਪੂਰੇ ਨਹੀਂ ਹੋਣਗੇ: ਸੋਮ ਪ੍ਰਕਾਸ਼

ਫਗਵਾੜਾ: ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਸ਼੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ’ਚ ਅੱਜ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੱਲੋਂ ਪਾਂਸ਼ਟਾ, ਲੱਖਪੁਰ ਤੇ ਰਿਹਾਣਾ ਜੱਟਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਤੇ ਕਿਹਾ ਕਿ ਮੋਦੀ ਸਰਕਾਰ ਨੇ ਬਿਨਾਂ ਕਿਸੇ ਭੇਦਭਾਵ ਦੇਸ਼ ਦਾ ਵਿਕਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਯੁੱਧਿਆ ’ਚ ਰਾਮ ਮੰਦਿਰ ਦਾ ਨਿਰਮਾਣ ਕਰ ਕੇ ਦੇਸ਼ ਦੇ ਲੋਕਾਂ ਦੀ ਵੱਡੀ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਵਿਕਾਸ ਲਈ ਉਨ੍ਹਾਂ ਵੱਲੋਂ ਜੋ ਵੀ ਸੰਭਵ ਹੋ ਸਕਿਆ, ਉਨ੍ਹਾਂ ਵੱਲੋਂ ਕਰਵਾਇਆ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦਿਆ ਕਿਹਾ ਕਿ ਪੰਜਾਬ ’ਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ ਤੇ ਮੁੱਖ ਮੰਤਰੀ ਮਾਨ ਚੋਣਾਂ ਦੌਰਾਨ ਸਿਰਫ਼ ਵਾਅਦੇ ਹੀ ਕਰ ਰਹੇ ਹਨ ਪਰ ਉਹ ਪੂਰੇ ਨਹੀਂ ਹੋਣਗੇ। ਉਨ੍ਹਾਂ ਲੋਕਾਂ ਨੂੰ ਭਾਜਪਾ ਦੇ ਹੱਕ ’ਚ ਵੋਟਾਂ ਪਾ ਕੇ ਕਾਮਯਾਬ ਕਰਨ ਦੀ ਅਪੀਲ ਕੀਤੀ। -ਪੱਤਰ ਪ੍ਰੇਰਕ

Advertisement
Advertisement