ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ’ਤੇ ਤਲਾਸ਼ੀ ਮੁਹਿੰਮ
10:14 AM Aug 14, 2024 IST
ਪੱਤਰ ਪ੍ਰੇਰਕ
ਜਲੰਧਰ, 13 ਅਗਸਤ
ਇੱਥੇ ਹੋਣ ਵਾਲੇ ਰਾਜ ਪੱਧਰੀ ਸੁਤੰਤਰਤਾ ਦਿਵਸ ਦੇ ਜਸ਼ਨਾਂ ਦੀ ਤਿਆਰੀ ਲਈ ਕਮਿਸ਼ਨਰੇਟ ਪੁਲੀਸ ਨੇ ਮੰਗਲਵਾਰ ਸਵੇਰੇ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਮੁਹਿੰਮ ਚਲਾਈ। ਇਸ ਦੀ ਅਗਵਾਈ ਵਧੀਕ ਡਾਇਰੈਕਟਰ ਜਨਰਲ ਆਫ ਪੁਲੀਸ (ਏਡੀਜੀਪੀ) ਪੀ.ਕੇ. ਸਿਨਹਾ ਨੇ ਕੀਤੀ ਅਤੇ ਪੂਰੇ ਸਟੇਸ਼ਨ ਕੰਪਲੈਕਸ ਦੀ ਤਲਾਸ਼ੀ ਲਈ। ਅਪਰੇਸ਼ਨ ਦੌਰਾਨ ਏਡੀਜੀਪੀ ਦੇ ਨਾਲ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਏਡੀਸੀਪੀ-1 ਗੁਰਪ੍ਰਤਾਪ ਸਿੰਘ ਸਹੋਤਾ, ਏਸੀਪੀ ਸੈਂਟਰਲ ਨਿਰਮਲ ਸਿੰਘ ਅਤੇ ਏਸੀਪੀ ਉੱਤਰੀ ਦਮਨਬੀਰ ਸਿੰਘ ਸ਼ਾਮਲ ਸਨ। ਤਲਾਸ਼ੀ ਨੂੰ ਯਕੀਨੀ ਬਣਾਉਣ ਲਈ ਪੁਲੀਸ ਮੁਲਾਜ਼ਮਾਂ ਦੀ ਵੱਡੀ ਟੁਕੜੀ, ਐਂਟੀ-ਸੈਬੋਟੇਜ ਟੀਮ ਅਤੇ ਡੌਗ ਸਕੁਐਡ ਨੂੰ ਵੀ ਤਾਇਨਾਤ ਕੀਤਾ ਗਿਆ ਸੀ। ਕਮਿਸ਼ਨਰੇਟ ਪੁਲੀਸ ਨੇ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਅਣਪਛਾਤੀ ਵਸਤੂਆਂ ਦੀ ਸੂਚਨਾ 112 ਹੈਲਪਲਾਈਨ ’ਤੇ ਕਾਲ ਕਰਕੇ ਦਿੱਤੀ ਗਈ ਹੈ।
Advertisement
Advertisement