ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੂੜੇ ਦੇ ਢੇਰ ਚੁਕਵਾਉਣ ਲਈ ਲੜੀਵਾਰ ਭੁੱਖ ਹੜਤਾਲ ਦਾ ਐਲਾਨ

07:31 AM Oct 25, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਾਮਰੇਡ ਰਵਿੰਦਰਪਾਲ ਸਿੰਘ ਰਾਜੂ। -ਫੋਟੋ: ਸ਼ੇਤਰਾ

ਪੱਤਰ ਪ੍ਰੇਰਕ
ਜਗਰਾਉਂ, 24 ਅਕਤੂਬਰ
ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਤੇ ਕਾਂਗਰਸੀ ਕੌਂਸਲਰ ਕਾਮਰੇਡ ਰਵਿੰਦਰਪਾਲ ਸਿੰਘ ਰਾਜੂ ਨੇ ਸ਼ਹਿਰ ’ਚ ਲੱਗੇ ਕੂੜੇ ਦੇ ਢੇਰ ਚੁਕਵਾਉਣ ਲਈ ਮੰਗਲਵਾਰ ਦੁਪਹਿਰ 12 ਵਜੇ ਤੋਂ ਲੜੀਵਾਰ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੌਂਸਲਰ ਜਰਨੈਲ ਸਿੰਘ ਲੋਹਟ, ਦਵਿੰਦਰਜੀਤ ਸਿੰਘ ਸਿੱਧੂ, ਅਨਿਲ ਸਿਆਲ ਬਿੱਟੂ, ਨਰੇਸ਼ ਕੁਮਾਰ ਘੈਂਟ ਦੀ ਹਾਜ਼ਰੀ ’ਚ ਉਨ੍ਹਾਂ ਕਿਹਾ ਕਿ ਕਈ ਹਫ਼ਤਿਆਂ ਤੋਂ ਸ਼ਹਿਰ ਦੇ ਹਰੇਕ ਹਿੱਸੇ ’ਚ ਗੰਦਗੀ ਦੇ ਢੇਰ ਲੱਗੇ ਹੋਏ ਹਨ। ਨਗਰ ਕੌਂਸਲ ਪ੍ਰਧਾਨ ਜਤਿੰਦਰਪਾਲ ਰਾਣਾ ਨੇ ਵੀ ਇਸ ਮੁੱਦੇ ’ਤੇ ਉੱਚ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਸਮੱਸਿਆ ਦਾ ਹੱਲ ਮੰਗਿਆ ਹੈ। ਪਰ ਇਸ ਦੇ ਬਾਵਜੂਦ ਹਾਲੇ ਤੱਕ ਸਰਕਾਰ ਤੇ ਪ੍ਰਸ਼ਾਸਨ ਨੇ ਇਸ ਪਾਸੇ ਉੱਕਾ ਧਿਆਨ ਨਹੀਂ ਦਿੱਤਾ।ਸ਼ਹਿਰ ਵਾਸੀਆਂ ਸਮੇਤ ਇਥੇ ਆਉਣ ਵਾਲੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਆਉਂਦੀ ਹੈ। ਕੂੜੇ ਦੇ ਡੰਪ ਬਣਾ ਦਿੱਤੀਆਂ ਥਾਵਾਂ ਤੋਂ ਉੱਠ ਦੀ ਬਦਬੂ ਤੇ ਇਸ ਗੰਦਗੀ ਨੇ ਨੇੜਲੇ ਰਿਹਾਇਸ਼ੀ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ। ਕਾਮਰੇਡ ਰਾਜੂ ਨੇ ਖੁਲਾਸਾ ਕੀਤਾ ਕਿ ਨਗਰ ਕੌਂਸਲ ਕੂੜਾ ਸੁੱਟਣ ਲਈ ਥਾਂ ਹੀ ਨਹੀਂ ਹੈ। ਜਦੋਂ ਤੋਂ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ’ਤੇ ਭੱਦਰਕਾਲੀ ਮੰਦਰ ਨੇੜੇ ਕੂੜਾ ਸੁੱਟਣਾ ਬੰਦ ਕਰਵਾਇਆ ਹੈ ਉਦੋਂ ਤੋਂ ਇਹ ਸਮੱਸਿਆ ਹੋਰ ਵੱਧ ਗਈ ਹੈ। ਇਹ ਲੜੀਵਾਰ ਧਰਨਾ ਸਮੱਸਿਆ ਦੇ ਹੱਲ ਤਕ ਜਾਰੀ ਰਹੇਗਾ। ਉਨ੍ਹਾਂ ਕੂੜੇ ਕਰਕਟ ਦੀ ਸਮੱਸਿਆ ਦਾ ਵਾਧਾ ਕਰਦੇ ਪਲਾਸਟਿਕ ਦੇ ਲਿਫਾਫਿਆਂ ਦਾ ਮੁੱਦਾ ਵੀ ਚੁੱਕਿਆ ਤੇ ਕਿਹਾ ਕਿ ਕਿੱਲੋ ਦੋ ਕਿੱਲੋ ਲਿਫਾਫੇ ਫੜ ਕੇ ਖਾਨਾਪੂਰਨੀ ਕਰਨ ਦੀ ਥਾਂ ਥੋਕ ’ਚ ਕੁਇੰਟਲਾਂ ਦੇ ਹਿਸਾਬ ਨਾਲ ਪਾਬੰਦੀਸ਼ੁਦਾ ਪਲਾਸਿਟਿਕ ਲਿਫਾਫੇ ਰੱਖਣ ਤੇ ਬਣਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇ।

Advertisement

Advertisement