For the best experience, open
https://m.punjabitribuneonline.com
on your mobile browser.
Advertisement

ਡੀਪੀਈ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਧੂਰੀ ਦਫ਼ਤਰ ਅੱਗੇ ਧਰਨਾ

06:57 AM Mar 15, 2024 IST
ਡੀਪੀਈ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਧੂਰੀ ਦਫ਼ਤਰ ਅੱਗੇ ਧਰਨਾ
ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰ ਧੂਰੀ ਵਿੱਚ ਧਰਨਾ ਦਿੰਦੇ ਹੋਏ ਅਧਿਆਪਕ।
Advertisement

ਪਵਨ ਕੁਮਾਰ ਵਰਮਾ
ਧੂਰੀ, 14 ਮਾਰਚ
168 ਡੀਪੀਈ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰ ਧੂਰੀ ਵਿੱਚ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਦਾ ਕਹਿਣਾ ਸੀ ਕਿ ਪਿਛਲੇ ਸੱਤ ਦਿਨਾਂ ਤੋਂ ਉਨ੍ਹਾਂ ਦੇ ਅਧਿਆਪਕ ਸਾਥੀਆਂ ਦਾ ਪਾਣੀ ਵਾਲੀ ਟੈਂਕੀ ਉੱਤੇ ਸੱਤ ਦਿਨਾਂ ਤੋਂ ਸੰਘਰਸ਼ ਚੱਲ ਰਿਹਾ ਹੈ ਪਰ ਪ੍ਰਸ਼ਾਸਨ ਨੇ ਕੋਈ ਸਾਰ ਨਹੀਂ ਲਈ। ਇਸ ਕਰਕੇ ਉਨ੍ਹਾਂ ਨੇ ਅੱਜ ਮੁੱਖ ਮੰਤਰੀ ਦੇ ਦਫਤਰ ਧੂਰੀ ਵਿੱਚ ਧਰਨਾ ਦਿੱਤਾ। ਉਨ੍ਹਾਂ ਦੱਸਿਆ ਕਿ ਮਾਸਟਰ ਕੇਡਰ 4161 ਵਿੱਚ ਉਨ੍ਹਾਂ ਦੀਆਂ ਪੋਸਟਾਂ 168 ਡੀਪੀਈ ਦੀਆਂ ਆਈਆਂ ਸਨ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਤੇ ਸਟੇਸ਼ਨ ਅਲਾਟਮੈਂਟ ਦੇ ਲੈਟਰ ਵੀ ਦਿੱਤੇ ਗਏ ਸਨ ਪਰ ਸਰਕਾਰ ਦੀਆਂ ਨਲਾਇਕੀ ਕਾਰਨ ਉਨ੍ਹਾਂ ਦੀ ਭਰਤੀ ਕੋਰਟ ਵਿੱਚ ਚਲੀ ਗਈ ਸੀ। ਸਰਕਾਰ ਨੇ ਕੋਰਟ ਵਿੱਚ ਉਨ੍ਹਾਂ ਦਾ ਪੱਖ ਮਜ਼ਬੂਤੀ ਨਾਲ ਨਹੀਂ ਰੱਖਿਆ ਇਸ ਕਰਕੇ ਉਨ੍ਹਾਂ ਵੱਲੋਂ ਅੱਜ ਧੂਰੀ ਵਿੱਚ ਪ੍ਰਦਰਸ਼ਨ ਕੀਤਾ ਗਿਆ।
ਇਸ ਤੋਂ ਬਾਅਦ ਉੱਥੋਂ ਦੇ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਕੇਸ ਦੀ ਪੈਰਵਾਈ ਚੰਗੀ ਤਰ੍ਹਾਂ ਕੀਤੀ ਜਾਵੇਗੀ ਤੇ ਜਲਦੀ ਉਨ੍ਹਾਂ ਦਾ ਮਸਲਾ ਹੱਲ ਕੀਤਾ ਜਾਵੇਗਾ। ਪ੍ਰਸ਼ਾਸਨ ਦੇ ਭਰੋਸੇ ’ਤੇ 168 ਡੀਪੀਈ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਦਫਤਰ ਤੋਂ ਧਰਨਾ ਚੁੱਕ ਲਿਆ ਪਰ ਡੀਪੀਈ 168 ਦੇ ਮੈਂਬਰਾਂ ਨੇ ਦੱਸਿਆ ਕਿ ਪਾਣੀ ਵਾਲੀ ਟੈਂਕੀ ਹੇਠਾਂ ਜੋ ਧਰਨਾ ਲੱਗਿਆ ਹੋਇਆ ਹੈ, ਉਹ ਉਸੇ ਤਰ੍ਹਾਂ ਲਗਾਤਾਰ ਚੱਲੇਗਾ।

Advertisement

Advertisement
Author Image

joginder kumar

View all posts

Advertisement
Advertisement
×