For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਦੀ ਕੋਠੀ ਨੇੜੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਧਰਨਾ

11:49 AM Oct 19, 2024 IST
ਮੁੱਖ ਮੰਤਰੀ ਦੀ ਕੋਠੀ ਨੇੜੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਧਰਨਾ
ਸੰਗਰੂਰ ’ਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਧਰਨਾ ਦਿੰਦੇ ਹੋਏ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 18 ਅਕਤੂਬਰ
ਇੱਥੇ ਮੁੱਖ ਮੰਤਰੀ ਦੀ ਕੋਠੀ ਨੇੜੇ ਪੰਜਾਬ ਭਰ ਦੇ ਸਰਕਾਰੀ ਕਾਲਜਾਂ ਵਿੱਚ ਸੇਵਾ ਨਿਭਾ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ ਅਤੇ ਮਨੁੱਖੀ ਲੜੀ ਬਣਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ। ਪ੍ਰਦਰਸ਼ਨਕਾਰੀ ਗੈਸਟ ਫੈਕਲਟਰੀ ਸਹਾਇਕ ਪ੍ਰੋਫੈਸਰ ਆਪਣੀ ਨੌਕਰੀ ਨੂੰ ਸੁਰੱਖਿਅਤ ਕਰਨ ਦੀ ਮੰਗ ਕਰ ਰਹੇ ਸਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦੌਰਾਨ ਪੁਲੀਸ ਨਾਲ ਖਿੱਚ-ਧੂਹ ਵੀ ਹੋਈ।
ਗੈਸਟ ਫੈਕਲਟੀ ਸੰਯੁਕਤ ਫਰੰਟ ਦੀ ਅਗਵਾਈ ਹੇਠ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਸਥਾਨਕ ਵੇਰਕਾ ਮਿਲਕ ਪਲਾਂਟ ਨੇੜੇ ਪੁੱਜੇ ਜਿੱਥੋਂ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਨੇੜੇ ਪੁੱਜੇ ਜਿੱਥੇ ਪੁਲੀਸ ਵੱਲੋਂ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਉੱਥੇ ਹੀ ਧਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ 850 ਦੇ ਕਰੀਬ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਸੇਵਾਵਾਂ ਨਿਭਾ ਰਹੇ ਹਨ ਪਰ ਸਰਕਾਰ ਵਲੋਂ ਹੁਣ ਨਵੀਂ ਭਰਤੀ ਦੇ ਉਮੀਦਵਾਰਾਂ ਨੂੰ ਕਾਲਜਾਂ ਵਿੱਚ ਜੁਆਇੰਟ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਸਟ ਫੈਕਲਟੀ ਸੰਯੁਕਤ ਫਰੰਟ ਦੀ 25 ਅਕਤੂਬਰ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਨਿਸ਼ਚਿਤ ਕਰਵਾਈ ਗਈ, ਜਿਸ ਮਗਰੋਂ ਧਰਨਾ ਸਮਾਪਤ ਹੋਇਆ।

Advertisement

Advertisement
Advertisement
Author Image

sukhwinder singh

View all posts

Advertisement