ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋ ਦਰਜਨ ਤੋਂ ਵੱਧ ਮੰਗਾਂ ਮਨਾਉਣ ਲਈ ਪੀਆਰਟੀਸੀ ਕਾਮਿਆਂ ਵੱਲੋਂ ਧਰਨਾ

06:55 AM Jul 04, 2024 IST

ਗੁਰਨਾਮ ਸਿੰਘ ਅਕੀਦਾ
ਪਟਿਆਲਾ 3 ਜੁਲਾਈ
ਇੱਥੇ ਅੱਜ ਪੀਆਰਟੀਸੀ ਵਿੱਚ ਕੰਮ ਕਰਦੀਆਂ ਛੇ ਜਥੇਬੰਦੀਆਂ ਵਿੱਚ ਏਟਕ, ਇੰਟਕ, ਕਰਮਚਾਰੀ ਦਲ, ਐਸਸੀਬੀਸੀ, ਕੰਟਰੈਕਟ ਯੂਨੀਅਨ ਅਜ਼ਾਦ ਅਤੇ ਰਿਟਾਇਰ ਵਰਕਰਜ਼ ਭਾਈਚਾਰਾ ਯੂਨੀਅਨ ’ਤੇ ਆਧਾਰਿਤ ਪੀਆਰਟੀਸੀ ਵਰਕਰਜ਼ ਐਕਸ਼ਨ ਕਮੇਟੀ ਵੱਲੋਂ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਦਫ਼ਤਰ ਪਟਿਆਲਾ ਦੇ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਦੀ ਅਗਵਾਈ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਕਨਵੀਨਰ ਅਤੇ ਬਲਦੇਵ ਰਾਜ ਬੱਤਾ, ਹਰਪ੍ਰੀਤ ਸਿੰਘ ਖੱਟੜਾ, ਰਾਕੇਸ਼ ਕੁਮਾਰ ਦਾਤਾਰਪੁਰੀ, ਮਨਜਿੰਦਰ ਕੁਮਾਰ ਬੱਬੂ ਸ਼ਰਮਾ ਅਤੇ ਮੁਹੰਮਦ ਖਲੀਲ ਕਰ ਰਹੇ ਸਨ। ਧਰਨਾਕਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਕੰਟਰੈਕਟ, ਆਊਟ ਸੋਰਸ ਵਰਕਰਾਂ ਨੂੰ ਰੈਗੂਲਰ ਕਰਨਾ, ਮਾਣਯੋਗ ਹਾਈਕੋਰਟ ਦੇ ਹੁਕਮ ਦੀ ਪਾਲਣਾ ਕਰਕੇ 2004 ਤੋਂ ਪਹਿਲਾਂ ਦੇ ਭਰਤੀ ਹੋਏ 600 ਕਰਮਚਾਰੀਆਂ ਨੂੰ 1992 ਦੀ ਪੈਨਸ਼ਨ ਸਕੀਮ ਦੇ ਹੱਕਦਾਰ ਬਣਾਉਣਾ, ਸੁਪਰਵਾਈਜ਼ਰੀ ਚੈਕਿੰਗ ਸਟਾਫ਼ ਨੂੰ ਔਖੇ ਕੰਮ ਹਾਲਤਾਂ ਦੇ ਮੱਦੇਨਜ਼ਰ 5000 ਰੁਪਏ ਪ੍ਰਤੀ ਮਹੀਨਾ ਵਿਸ਼ੇਸ਼ ਭੱਤਾ ਦੇਣਾ, ਕੰਟਰੈਕਟ/ਆਊਟ ਸੋਰਸ ਵਰਕਰਾਂ ਨੂੰ 4 ਰਿਪੋਰਟਾਂ ਉਪਰੰਤ ਬਲੈਕ ਲਿਸਟ ਕਰਨਾ ਬੰਦ ਕਰਾਉਣਾ, ਕੰਟਰੈਕਟ/ਆਊਟ ਸੋਰਸ ਵਰਕਰਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਲਈ ਠੋਸੀਆਂ ਗਈਆਂ ਗੈਰਕਾਨੂੰਨੀ ਸ਼ਰਤਾਂ ਨੂੰ ਨਰਮ ਕਰਕੇ ਤਰਕਸੰਗਤ ਬਣਾਉਣਾ, ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਵੇਟਿੰਗ ਲਿਸਟ ਵਿੱਚ ਰੱਖੇ ਸਾਰੇ ਕਰਮਚਾਰੀਆਂ ਨੂੰ ਤੁਰੰਤ ਡਿਊਟੀਆਂ ਤੇ ਪਾਉਣਾ, ਸਮੁੱਚੇ ਕੰਟਰੈਕਟ/ਆਊਟ ਸੋਰਸ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣਾ, ਐਡਵਾਂਸ ਬੁਕਰਜ਼ ਦੇ ਕਮਿਸ਼ਨ ਵਿੱਚ ਯੋਗ ਵਾਧਾ ਕਰਨਾ, 1992 ਦੀ ਪੈਨਸ਼ਨ ਸਕੀਮ ਤੋਂ ਵਾਂਝੇ ਰਹਿੰਦੇ 400 ਬਜ਼ੁਰਗ ਸੇਵਾ ਮੁਕਤ ਕਰਮਚਾਰੀਆਂ ਨੂੰ ਪੈਨਸ਼ਨ ਦੇਣਾ, ਵਰਕਰਾਂ ਦੇ ਬਣਦੇ ਕਰੋੜਾਂ ਰੁਪਏ ਦੇ ਸੇਵਾ ਮੁਕਤੀ ਲਾਭ ਅਤੇ ਹੋਰ ਬਕਾਏ ਅਦਾ ਕਰਨੇ, ਪੈਨਸ਼ਨਰਾਂ ਨੂੰ 2 ਸਾਲ ਬਾਅਦ ਸਫ਼ਰ ਭੱਤੇ ਦੇ ਤੌਰ ਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਇੱਕ ਬੇਸਿਕ ਪੈਨਸ਼ਨ ਦੀ ਰਾਸ਼ੀ ਦੇਣਾ, ਪੀਆਰਟੀਸੀ ਵਿੱਚ ਆਪਣੀ ਮਾਲਕੀ ਵਾਲੀਆਂ 500 ਬੱਸਾਂ ਤੁਰੰਤ ਪਾਉਣਾ, ਪੰਜਾਬ ਸਰਕਾਰ ਤੋਂ ਮੁਫ਼ਤ ਸਫ਼ਰ ਸਹੂਲਤਾਂ ਬਦਲੇ ਬਣਦੀ 400 ਕਰੋੜ ਰੁਪਏ ਤੋਂ ਵੱਧ ਦੀ ਰਕਮ ਲੈਣਾ, ਫਲਾਇੰਗ ਸਟਾਫ਼ ਨੂੰ ਪਟਿਆਲਾ ਹੈੱਡ ਕੁਆਟਰ ਦਾ ਹਾਊਸ ਰੈਂਟ ਦਿੱਤਾ ਜਾਣਾ, ਸਹਾਇਕ ਐਡੀਟਰਾਂ ਦੀ ਉੱਚ ਯੋਗਤਾ ਅਤੇ ਵੱਧ ਜ਼ਿੰਮੇਵਾਰੀ ਮੰਨਦਿਆਂ ਉਨ੍ਹਾਂ ਦੀ ਤਨਖ਼ਾਹ ਵਿੱਚ ਬਣਦਾ ਯੋਗ ਵਾਧਾ ਕਰਨਾ, ਵਰਕਰਾਂ ਦੀਆਂ ਬਣਦੀਆਂ ਤਰੱਕੀਆਂ ਬਿਨਾਂ ਦੇਰੀ ਕਰਨਾ, ਰੈਗੂਲਰ ਆਧਾਰ ’ਤੇ ਭਰਤੀ ਹੋਏ ਤਿੰਨ ਸਾਲ ਬੇਸਿਕ ਪੇਅ ’ਤੇ ਕੰਮ ਕਰਦੇ ਕਰਮਚਾਰੀਆਂ ਨੂੰ ਬਣਦੀ ਮਿਤੀ ਤੋਂ ਰੈਗੂਲਰ ਪੂਰਾ ਸਕੇਲ ਦਿੱਤਾ ਜਾਵੇ, ਸਰੈਂਡਰ ਕੀਤੀਆਂ ਪੋਸਟਾਂ ਪੁਨਰ ਸੁਰਜੀਤ ਕਰਨੀਆਂ, ਕਿਸੇ ਵੀ ਕਰਮਚਾਰੀ ਦੀ ਡਿਊਟੀ ਦੌਰਾਨ ਗ਼ੈਰਕੁਦਰਤੀ ਮੌਤ ਦੇ ਮੁਆਵਜ਼ੇ ਵਜੋਂ 50 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣਾ, ਵਰਕਸ਼ਾਪ ਸਟਾਫ਼ ਦੇ ਕੰਟਰੈਕਟ/ਆਊਟ ਸੋਰਸ ਕਰਮਚਾਰੀਆਂ ਨੂੰ ਸੈਮੀ ਸਕਿਲਡ, ਸਕਿਲਡ ਅਤੇ ਉੱਚ ਸਿੱਖਿਅਤ ਅਨੁਸਾਰ ਤਨਖ਼ਾਹ ਦੇਣਾ ਅਤੇ ਪੀਆਰਟੀਸੀ ਦੇ ਲੜਖੜਾਏ ਪ੍ਰਬੰਧਕੀ ਢਾਂਚੇ ਨੂੰ ਠੀਕ ਕਰਾਉਣ ਲਈ ਸਰਕਾਰ ਦਾ ਧਿਆਨ ਖਿੱਚਣਾ ਸ਼ਾਮਲ ਹਨ।
ਬੁਲਾਰਿਆਂ ਨੇ ਪ੍ਰਬੰਧਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵਰਕਰਾਂ ਦੀਆਂ ਹੱਕੀ ਅਤੇ ਵਾਜਬ ਮੰਗਾਂ ਦਾ ਤਰਕਸੰਗਤ ਜਲਦੀ ਨਿਬੇੜਾ ਨਾ ਕੀਤਾ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

Advertisement

Advertisement
Advertisement