ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੂਰਤ ਵਿੱਚ ਛੇ ਮੰਜ਼ਿਲਾ ਰਿਹਾਇਸ਼ੀ ਇਮਾਰਤ ਡਿੱਗੀ, ਇਕ ਹਲਾਕ

10:58 PM Jul 06, 2024 IST
ਬਚਾਅ ਕਾਰਜਾਂ ਵਿੱਚ ਲੱਗੇ ਕਾਮੇ। -ਫੋਟੋ: ਪੀਟੀਆਈ

ਸੂਰਤ, 6 ਜੁਲਾਈ

Advertisement

ਸੂਰਤ ਸ਼ਹਿਰ ਵਿੱਚ ਅੱਜ ਦੁਪਹਿਰ ਸਮੇਂ ਪਾਲ ਇਲਾਕੇ ਵਿੱਚ ਇਕ ਛੇ ਮੰਜ਼ਿਲਾ ਰਿਹਾਇਸ਼ੀ ਇਮਾਰਤ ਡਿੱਗ ਗਈ। ਇਮਾਰਤ ਦੇ ਮਲਬੇ ਹੇਠ ਦੱਬ ਕੇ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਤਿੰਨ-ਚਾਰ ਹੋਰਾਂ ਦੇ ਮਲਬੇ ਹੇਠ ਦੱਬੇ ਹੋਣ ਦੀ ਸੰਭਾਵਨਾ ਹੈ ਜਿਨ੍ਹਾਂ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ ਹਨ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਸੂਰਤ ਦੇ ਜ਼ਿਲ੍ਹਾ ਕੁਲੈਕਟਰ ਸੌਰਭ ਪਾਰਦੀ ਨੇ ਕਿਹਾ ਕਿ ਇਕ ਮਹਿਲਾ ਨੂੰ ਮਲਬੇ ਹੇਠਿਓਂ ਜਿਉਂਦੀ ਬਾਹਰ ਕੱਢ ਲਿਆ ਗਿਆ ਹੈ ਜਦਕਿ ਐੱਨਡੀਆਰਐੱਫ ਤੇ ਐੱਸਡੀਆਰਐੱਫ ਦੀ ਮਦਦ ਨਾਲ ਬਚਾਅ ਤੇ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਤਿੰਨ ਤੋਂ ਚਾਰ ਵਿਅਕਤੀ ਅਜੇ ਵੀ ਮਲਬੇ ਹੇਠ ਦੱਬੇ ਹੋ ਸਕਦੇ ਹਨ। -ਪੀਟੀਆਈ

Advertisement
Advertisement