ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਛੋਟਾ-ਵੱਡਾ ਘੱਲੂਘਾਰਾ ਤੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ

09:03 AM Oct 18, 2024 IST
ਸਮਾਗਮ ਮੌਕੇ ਵਾਰਾਂ ਗਾਉਂਦਾ ਹੋਇਆ ਢਾਡੀ ਜਥਾ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 17 ਅਕਤੂਬਰ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਛੋਟਾ ਤੇ ਵੱਡਾ ਘੱਲੂਘਾਰਾ ਸਮੇਤ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ।
ਭਾਈ ਮੰਗਲ ਸਿੰਘ ਤੇ ਨਵਾਂ ਸ਼ਹਿਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਵੱਡੇ ਘੱਲੂਘਾਰੇ ਵਿੱਚ ਅਹਿਮਦ ਸ਼ਾਹ ਅਬਦਾਲੀ ਵੱਲੋਂ ਮਲੇਰਕੋਟਲਾ ਨੇੜਲੇ ਪਿੰਡ ਕੁੱਪ ਰੋਹੀੜਾ ਵਿਖੇ ਹਜ਼ਾਰਾਂ ਸਿੰਘਾਂ/ਸਿੰਘਣੀਆਂ ਨੂੰ ਸ਼ਹੀਦ ਦਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਜਗਤਾਰ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੁੱਚਾ ਸਿੰਘ ਦਮਦਮੀ ਟਕਸਾਲ ਨੇ ਛੋਟੇ ਘੱਲੂਘਾਰੇ ਵਿੱਚ ਯਹੀਆ ਖਾਨ ਦੇ ਫੌਜਦਾਰ ਜਸਪਤ ਰਾਏ ਵੱਲੋਂ ਕਾਹਨੂੰਵਾਲ ਵਿੱਚ 10 ਹਜ਼ਾਰ ਤੋਂ ਵੱਧ ਸਿੰਘਾਂ/ ਸਿੰਘਣੀਆਂ ਨੂੰ ਸ਼ਹੀਦ ਕਰਨ ਬਾਰੇ ਜਾਣੂ ਕਰਵਾਇਆ। ਇਸ ਮੌਕੇ ਬੀਬੀ ਕਮਲਜੀਤ ਕੌਰ ਗੁਰਦਾਸਪੁਰ ਵਾਲੇ, ਅਕਾਲ ਕਵੀਸ਼ਰੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਤ੍ਰਿਲੋਚਨ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਗੁਰਮੀਤ ਸਿੰਘ ਸਣੇ ਹੋਰ ਜਥਿਆਂ ਨੇ ਸੰਗਤ ਨਾਲ ਕਥਾ, ਕੀਰਤਨ, ਕਵੀਸ਼ਰੀ ਤੇ ਗੁਰਮਤਿ ਵਿਚਾਰਾਂ ਰਾਹੀਂ ਸਾਂਝ ਪਾਈ।

Advertisement

Advertisement