ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁਪਵਾੜਾ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਮੁਕਾਬਲੇ ’ਚ ਇਕ ਸਿਪਾਹੀ ਤੇ ਇਕ ਅਤਿਵਾਦੀ ਹਲਾਕ

03:01 PM Jul 24, 2024 IST
**EDS: SCREENSHOT VIA PTI VIDEOS** Kupwara: A security personnel keeps position during an encounter with terrorists, in Kupwara, Wednesday, July 24, 2024. (PTI Photo) (PTI07_24_2024_000033B)

ਸ੍ਰੀਨਗਰ, 24 ਜੁਲਾਈ
ਜੰਮੂ ਅਤੇ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਰਾਤ ਭਰ ਚੱਲੇ ਮੁਕਾਬਲੇ ਵਿੱਚ ਇੱਕ ਅਤਿਵਾਦੀ ਅਤੇ ਇੱਕ ਸਿਪਾਹੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਫੌਜ ਅਤੇ ਪੁਲੀਸ ਨੇ ਕੁਝ ਦਿਨ ਪਹਿਲਾਂ ਕੁਪਵਾੜਾ ਦੇ ਲੋਲਾਬ ਖੇਤਰ 'ਚ ਸੰਭਾਵਿਤ ਅਤਿਵਾਦੀ ਗਤੀਵਿਧੀਆਂ ਦੀ ਸੂਚਨਾ ਤੋਂ ਬਾਅਦ ਅਤਿਵਾਦ ਵਿਰੋਧੀ ਮੁਹਿੰਮ ਚਲਾਈ। ਇਸ ਦੌਰਾਨ ਹੋਏ ਮੁਕਾਬਲੇ ’ਚ ਇੱਕ ਅਤਿਵਾਦੀ ਨੂੰ ਮਾਰ ਦਿੱਤਾ ਗਿਆ ਹੈ ਅਤੇ ਇੱਕ ਸਿਪਾਹੀ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀ ਸਿਪਾਹੀ ਨੇ ਬਾਅਦ ਵਿਚ ਦਮ ਤੋੜ ਦਿੱਤਾ।

Advertisement

ਇਸੇ ਦੌਰਾਨ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ’ਚ ਕੰਟਰੋਲ ਰੇਖਾ ਨੇੜੇ ਦਹਿਸ਼ਤਗਰਦਾਂ ਨਾਲ ਮੁਕਾਬਲੇ ’ਚ ਸ਼ਹੀਦ ਹੋਏ ਜਵਾਨ ਲਾਂਸ ਨਾਇਕ ਸੁਭਾਸ਼ ਚੰਦਰ ਨੂੰ ਅੱਜ ਇੱਥੇ ਫੌਜ, ਸਿਵਲ ਤੇ ਪੁਲੀਸ ਅਧਿਕਾਰੀਆਂ ਨੇੇ ਰੀਥ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਸੁਭਾਸ਼ ਚੰਦਰ ਲੰਘੇ ਦਿਨ ਕ੍ਰਿਸ਼ਨਾ ਘਾਟੀ ਦੇ ਬੱਟਲ ਇਲਾਕੇ ’ਚ ਸਰਹੱਦ ਪਾਰੋਂ ਘੁਸਪੈਠ ਦੀ ਕੋਸ਼ਿਸ਼ ਰੋਕਣ ਦੌਰਾਨ ਹੋਈ ਗੋਲੀਬਾਰੀ ’ਚ ਸ਼ਹੀਦ ਹੋ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ਹੀਦ ਜਵਾਨ ਦੀ ਦੇਹ ਉੱਤਰ ਪ੍ਰਦੇਸ਼ ’ਚ ਉਸ ਦੇ ਜੱਦੀ ਕਸਬੇ ’ਚ ਭੇਜਣ ਤੋਂ ਪਹਿਲਾਂ ਅੱਜ ਦੁਪਹਿਰ ਨੂੰ ਇੱਥੇ ਭਾਰਤੀ ਹਵਾਈ ਸੈਨਾ ਦੇ ਸਟੇਸ਼ਨ ’ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਵ੍ਹਾਈਟ ਨਾਈਟ ਕੋਰ ਦੇ ਲੈਫਟੀਨੈਂਟ ਜਨਰਲ ਨਵੀਨ ਸਚਦੇਵਾ ਨੇ ਸ਼ਰਧਾਂਜਲੀ ਸਮਾਗਮ ਦੀ ਅਗਵਾਈ ਕੀਤੀ, ਜਿਸ ਵਿੱਚ ਹਵਾਈ ਸੈਨਾ ਦੇ ਅਧਿਕਾਰੀ ਵੀ ਸ਼ਾਮਲ ਹੋਏ। -ਪੀਟੀਆਈ

Advertisement
Advertisement
Advertisement