For the best experience, open
https://m.punjabitribuneonline.com
on your mobile browser.
Advertisement

ਕੂੜੇ ਦੀ ਸਮੱਸਿਆ ਦਾ ਠੋਸ ਹੱਲ ਲੱਭਿਆ ਜਾਵੇ: ਔਜਲਾ

08:18 AM Nov 23, 2024 IST
ਕੂੜੇ ਦੀ ਸਮੱਸਿਆ ਦਾ ਠੋਸ ਹੱਲ ਲੱਭਿਆ ਜਾਵੇ  ਔਜਲਾ
ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਲੋਕ ਸਭਾ ਮੈਬਰ ਗੁਰਜੀਤ ਸਿੰਘ ਔਜਲਾ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਨਵੰਬਰ
ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਜ਼ਿਲ੍ਹਾ ਵਿਕਾਸ ਤੇ ਕੋਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਗਰ ਨਿਗਮ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਸਫਾਈ ਦਾ ਸਥਾਈ ਪ੍ਰਬੰਧ ਯਕੀਨੀ ਬਣਾਇਆ ਜਾਵੇ ਅਤੇ ਕੂੜੇ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਇਸ ਦਾ ਠੋਸ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡੰਪ ਵਾਲੇ ਸਥਾਨ ’ਤੇ ਹੋਰ ਨਵੀਂ ਮਸ਼ੀਨਰੀ ਲਗਾਈ ਜਾਵੇ ਤਾਂ ਜੋ ਕੂੜੇ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਰਣਜੀਤ ਐਵੀਨਿਊ ਵਿੱਚ ਕੂੜੇ ਦੀਆਂ ਗੱਡੀਆਂ ਦੀ ਪਾਰਕਿੰਗ ਤੁਰੰਤ ਬੰਦ ਕੀਤੀ ਜਾਵੇ। ਸ਼ਹਿਰ ਦੀਆਂ ਡਰੇਨਾਂ ਜਿਨ੍ਹਾਂ ਵਿੱਚ ਤੁੰਗ ਢਾਬ, ਮਾਨਾਂਵਾਲਾ, ਭਗਤਾਂਵਾਲਾ ਅਤੇ ਤਰਨ ਤਾਰਨ ਸੜ੍ਹਕ ’ਤੇ ਸਥਿਤ ਡਰੇਨ ਸ਼ਾਮਲ ਹੈ, ਵਿੱਚ ਪੈਂਦੇ ਸਨਅਤਾਂ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਸਾਰਥਿਕ ਹੱਲ ਲੱਭਣ ਲਈ ਕਿਹਾ। ਉਨ੍ਹਾਂ ਕਿਹਾ,‘ਕੇਂਦਰ ਸਰਕਾਰ ਨਾਲ ਸਬੰਧਤ ਕੰਮ ਮੇਰੇ ਹਵਾਲੇ ਕੀਤੇ ਜਾਣ ਤਾਂ ਜੋ ਮੈਂ ਸ਼ੁਰੂ ਹੋਣ ਵਾਲੇ ਇਸ ਸ਼ੈਸ਼ਨ ਵਿੱਚ ਮੌਕੇ ਤੇ ਜਾ ਕੇ ਕਰਵਾ ਸਕਾਂ।’ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ ਉਨ੍ਹਾਂ ਕਿਹਾ ਕਿ ਜਿੰਨੇ ਵੀ ਅੰਡਰਪਾਸ ਬਣਾਏ ਜਾ ਰਹੇ ਹਨ ਉਹ 5.5 ਮੀਟਰ ਦੇ ਹੋਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਬੀਆਰਟੀਐੱਸ ਬੱਸ ਸੇਵਾ ਮੁੜ ਚਾਲੂ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਸਾਂ ਦੀ ਗਿਣਤੀ ਵਧਾਉਣ ਦੀ ਲੋੜ ਹੈ ਨਾ ਕਿ ਬੰਦ ਕਰਨ ਦੀ। ਉਨ੍ਹਾਂ ਨੈਸ਼ਨਲ ਹਾਈਵੇਅ ਲਈ ਐਕੁਆਇਰ ਕੀਤੀਆਂ ਜ਼ਮੀਨਾਂ ਦਾ ਯੋਗ ਮੁਆਵਜ਼ਾ ਕਿਸਾਨਾਂ ਨੂੰ ਤੁਰੰਤ ਜਾਰੀ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਨੈਸ਼ਨਲ ਹੈਲਥ ਮਿਸ਼ਨ, ਸਵੱਛ ਭਾਰਤ ਮਿਸ਼ਨ, ਆਜੀਵਕਾ ਮਿਸ਼ਨ, ਪ੍ਰਧਾਨ ਕੌਸ਼ਲ ਵਿਕਾਸ ਯੋਜਨਾ, ਸਾਇਲ ਹੈਲਥ ਕਾਰਡ, ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ, ਬੇਟੀ ਬਚਾਓ-ਬੇਟੀ ਪੜ੍ਹਾਓ ਅਤੇ ਹੋਰ ਵੱਖ ਵੱਖ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਵੀ ਲਿਆ। ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਸ਼ਹਿਰ ਵਿੱਚ ਕੂੜੇ ਦੀ ਲਿਫਟਿੰਗ ਨੂੰ ਵਧਾਉਣ ਲਈ ਹੋਰ ਨਵੀਂਆਂ ਗੱਡੀਆਂ ਸਬੰਧਤ ਕੰਪਨੀ ਵੱਲੋਂ ਲਗਾਈਆਂ ਜਾਣ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਮੇਟੀ ਮੈਂਬਰਾਂ ਵਲੋਂ ਉਠਾਏ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦੇ ਕੰਮਾਂ ਨੂੰ ਨਿਸ਼ਚਿਤ ਸਮੇਂ ਵਿੱਚ ਪੂਰੇ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਜੋ ਵੀ ਅਧਿਕਾਰੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਕਰੇਗਾ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement
Author Image

sukhwinder singh

View all posts

Advertisement