ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਰਭਵਤੀ ਔਰਤਾਂ ਲਈ ਵਿਸ਼ੇਸ਼ ਕੈਂਪ ਲਾਇਆ

09:03 AM Jul 11, 2024 IST

ਪੱਤਰ ਪ੍ਰੇਰਕ
ਮਾਨਸਾ, 10 ਜੁਲਾਈ
ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰੇਕ 9 ਤਾਰੀਖ ਨੂੰ ਪ੍ਰਧਾਨ ਮੰਤਰੀ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਔਰਤਾਂ ਦੇ ਡਾਕਟਰੀ ਚੈੱਕਅੱਪ ਲਈ ਵਿਸ਼ੇਸ ਕੈਂਪ ਲਾਏ ਜਾਂਦੇ ਹਨ। ਇਸ ਤਹਿਤ ਮਾਨਸਾ ਜ਼ਿਲ੍ਹੇ ਵਿਚ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਨ੍ਹਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਜ਼ਿਲ੍ਹਾ ਹਸਪਤਾਲ, ਸਬ ਡਿਵੀਜ਼ਨ ਹਸਪਤਾਲਾਂ, ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਵਿਚ ਗਰਭਵਤੀ ਔਰਤਾਂ ਦੇ ਚੈਕਅੱਪ ਕੈਂਪ ਲਾਏ ਗਏ। ਉਨ੍ਹਾਂ ਦੱਸਿਆ ਕਿ ਗਰਭਵਤੀ ਔਰਤਾਂ ਲਈ ਪੌਸ਼ਟਿਕ ਖੁਰਾਕ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੈਂਪਾਂ ਵਿਚ ਗਰਭਵਤੀ ਔਰਤ ਨੂੰ ਸਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋਂ ਜਣੇਪੇ ਸਮੇਂ ਜੱਚਾ-ਬੱਚਾ ਦੋਨੋ ਤੰਦਰੁਸਤ ਰਹਿ ਸਕਣ। ਮਾਨਸਾ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜੀਤ ਕੌਰ ਵੱਲੋਂ ਕੈਂਪ ਦੌਰਾਨ ਗਰਭਵਤੀ ਔਰਤਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ ਅਤੇ ਗਰਭਵਤੀ ਔਰਤਾਂ ਦਾ ਚੈਕਅਪ ਕੀਤਾ ਗਿਆ।

Advertisement

Advertisement