ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਜਲੀ ਚੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ

08:24 PM Jun 29, 2023 IST

ਪੱਤਰ ਪ੍ਰੇਰਕ

Advertisement

ਪਟਿਆਲਾ, 26 ਜੂਨ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬੁਲਾਰੇ ਨੇ ਦੱਸਿਆ ਹੈ ਕਿ ਰਾਜ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਦੇ ਚੰਗੇ ਨਤੀਜੇ ਆ ਰਹੇ ਹਨ। ਵਿਸ਼ੇਸ਼ ਮੁਹਿੰਮ ਵਿੱਚ ਸਾਰੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਅਤੇ ਖੇਤੀਬਾੜੀ ਖੇਤਰ ਜਿੱਥੇ ਜਾਅਲੀ ਟਿਊਬਵੈੱਲ ਕੁਨੈਕਸ਼ਨ ਚੱਲ ਰਹੇ ਹਨ, ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਚੋਰੀ ਰੋਕਣ ਲਈ ਚਲਾਈ ਮੁਹਿੰਮ ਤਹਿਤ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਪੀਐਸਪੀਸੀਐਲ ਇਨਫੋਰਸਮੈਂਟ ਟੀਮਾਂ ਅਤੇ ਪੁਲੀਸ ਅਧਿਕਾਰੀਆਂ ਨੇ ਸਾਂਝੇ ਤੌਰ ‘ਤੇ ਮਾਰੇ ਛਾਪਿਆਂ ਦੌਰਾਨ ਦੋ ਦਿਨਾਂ ਵਿੱਚ 451 ਬਿਜਲੀ ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕੀਤੀ ਅਤੇ ਬਿਜਲੀ ਚੋਰੀ ਕਰਨ ਅਤੇ ਬਿਜਲੀ ਦੀ ਅਣ-ਅਧਿਕਾਰਤ ਵਰਤੋਂ ਕਰਨ ਦੇ ਦੋਸ਼ ਲਈ 40 ਖਪਤਕਾਰਾਂ ਨੂੰ 15.70 ਲੱਖ ਰੁਪਏ ਜੁਰਮਾਨਾ ਕੀਤਾ ਗਿਆ। ਬਠਿੰਡਾ ਸਰਕਲ ਦੀਆਂ ਟੀਮਾਂ ਨੇ ਭਗਤਾ ਭਾਈਕਾ, ਧਰਮਕੋਟ, ਸ੍ਰੀ ਮੁਕਤਸਰ ਸਾਹਿਬ (ਉਪਨਗਰ), ਜਲਾਲਾਬਾਦ, ਮਲੋਟ (ਸਿਟੀ) ਗੁਰੂ ਹਰਸਹਾਏ (ਉਪਨਗਰ) ਤਲਵੰਡੀ ਸਾਬੋ ਅਤੇ ਬਠਿੰਡਾ ਦੇ 219 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਅਤੇ 14 ਖਪਤਕਾਰਾਂ ਨੂੰ 6.60 ਲੱਖ ਰੁਪਏ ਜੁਰਮਾਨਾ ਕੀਤਾ ਗਿਆ। ਲੁਧਿਆਣਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਅਸਟੇਟ ਯੂ 1 ਅਤੇ 2 ਦੇ 33 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਅਤੇ ਬਿਜਲੀ ਚੋਰੀ ਅਤੇ ਹੋਰ ਉਲੰਘਣਾਵਾਂ ਕਰਨ ਵਾਲੇ 12 ਖਪਤਕਾਰਾਂ ਨੂੰ 7.1 ਲੱਖ ਰੁਪਏ ਦੇ ਜੁਰਮਾਨੇ ਕੀਤੇ। ਪਟਿਆਲਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਮੁਹਾਲੀ ਅਤੇ ਮਨੀਮਾਜਰਾ ਇਲਾਕਿਆਂ ਦੇ 199 ਬਿਜਲੀ ਖਪਤਕਾਰਾਂ ਦੇ ਅਹਾਤੇ ਦੀ ਚੈਕਿੰਗ ਕੀਤੀ ਅਤੇ 14 ਖਪਤਕਾਰਾਂ ਨੂੰ ਚੋਰੀ ਅਤੇ ਹੋਰ ਉਲੰਘਣਾਵਾਂ ਲਈ 2 ਲੱਖ ਰੁਪਏ ਜੁਰਮਾਨਾ ਕੀਤਾ।

Advertisement

Advertisement
Tags :
ਚਲਾਈਚੋਰੀਬਿਜਲੀਮੁਹਿੰਮਵਿਸ਼ੇਸ਼ਵਿਰੁੱਧ